Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਹਲਕਾ ਬੈਹਣੀਵਾਲ, ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਗਦੇਵ ਸਿੰਘ ਅਤੇ ਉਸ ਦੇ ਸਹਾਇਕ ਅਮਰਜੀਤ ਸਿੰਘ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਅਤੇ ਉਸਦੇ ਸਹਾਇਕ ਨੂੰ ਸ਼ਿਕਾਇਤਕਰਤਾ ਰੂਪ ਸਿੰਘ ਵਾਸੀ ਪਿੰਡ ਬੈਹਣੀਵਾਲ ਜ਼ਿਲਾ ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਰੂਪ ਸਿੰਘ ਨੇ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਅਤੇ ਉਸ ਦਾ ਸਹਾਇਕ ਉਸ ਦੀ ਵਾਹੀਯੋਗ ਜਮੀਨ ਦੇ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ 7,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਉਨਾਂ ਦੱਸਿਆ ਕਿ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਬਠਿੰਡਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ