Punjab News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜ ਕੇ ਬੁੱਧਵਾਰ ਨੂੰ ਤਲਬ ਕੀਤਾ ਹੈ। ਉਸ ਨੂੰ ਆਪਣੀ ਜਾਇਦਾਦ ਦੇ ਦਸਤਾਵੇਜ਼ਾਂ ਸਮੇਤ ਵਿਜੀਲੈਂਸ ਦੇ ਮੁਹਾਲੀ ਹੈੱਡਕੁਆਰਟਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਨੇ ਇਸ ਮਾਮਲੇ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨਾਲ ਜੋੜਦਿਆਂ ਇਸ ਨੂੰ ‘ਆਪ’ ਸਰਕਾਰ ਦੀ ਬਦਲਾਖੋਰੀ ਕਰਾਰ ਦਿੱਤਾ ਹੈ।


ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ਤੋਂ 'ਆਪ' ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਅਤੇ ਲਿਖਿਆ 'ਡਰਾਂਗੇ ਨਹੀਂ ਹਾਰਵਾਂਗੇ'। ਇਸ ਦੇ ਨਾਲ ਹੀ ਹੈਸ਼ ਟੈਗ ਜਲੰਧਰ ਉਪ ਚੋਣ ਲਿਖਿਆ ਹੋਇਆ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ ਹੈ ਕਿ ਜਲੰਧਰ ਉਪ ਚੋਣ ਦੀ ਸੰਭਾਵਿਤ ਹਾਰ ਤੋਂ ਹਿੱਲੀ ਹੋਈ ਆਮ ਆਦਮੀ ਪਾਰਟੀ ਨੇ ਆਪਣਾ ਆਖਰੀ ਹਥਿਆਰ ਵਿਜੀਲੈਂਸ ਬਿਊਰੋ ਦਾ ਸਹਾਰਾ ਲਿਆ ਹੈ। ਚੰਨੀ ਨੇ ਹਮੇਸ਼ਾ ਹੀ ਮੁਸੀਬਤ ਦਾ ਸਾਮ੍ਹਣਾ ਕਰਦੇ ਹੋਏ ਪੰਜਾਬ ਦੇ ਹਿਤਾਂ ਲਈ ਖੱੜ੍ਹੇ ਰਹੇ ਹਨ। ਮੈਨੂੰ ਯਕੀਨ ਹੈ ਕਿ ਉਹ ਹੋਰ ਵੀ ਮਜ਼ਬੂਤੀ ਨਾਲ ਉਭਰਨਗੇ।


ਇਸ ਦੇ ਨਾਲ ਹੀ 'ਆਪ' ਨੇ ਕਾਂਗਰਸ ਦੇ ਬਦਲਾਖੋਰੀ ਦੇ ਦੋਸ਼ਾਂ 'ਤੇ ਪਲਟਵਾਰ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਇਹ ਗੱਲ ਬਦਲਾਖੋਰੀ ਜਾਂ ਸਿਆਸਤ ਤੋਂ ਪ੍ਰੇਰਿਤ ਹੁੰਦੀ ਤਾਂ ਚੰਨੀ ਨੂੰ ਸੰਮਨ ਜਾਰੀ ਕਰਕੇ ਰਿਕਾਰਡ ਸਮੇਤ ਪੇਸ਼ ਹੋਣ ਲਈ ਨਾ ਬੁਲਾਇਆ ਜਾਂਦਾ, ਸਗੋਂ ਪੁਲਿਸ ਉਸ ਨੂੰ ਘਰੋਂ ਹੀ ਗ੍ਰਿਫ਼ਤਾਰ ਕਰ ਲੈਂਦੀ। ਚੰਨੀ ਸਾਹਿਬ ਦੇ ਭਤੀਜੇ ਦੇ ਮੰਜੇ ਤੋਂ ਮਿਲੇ 11 ਕਰੋੜ ਰੁਪਏ ਹੁਣ ਇਹ ਪੈਸਾ ਟੈਂਟ ਲਾ ਕੇ, ਮੰਜਾ ਬੁਣ ਕੇ ਅਤੇ ਬੱਕਰੀਆਂ ਦਾ ਦੁੱਧ ਕੱਢਣ ਨਾਲ ਨਹੀਂ ਆਉਂਦਾ। ਇਹ ਪੈਸਾ ਕਿੱਥੋਂ ਆ ਰਿਹਾ ਹੈ? ਇਸ ਮਾਮਲੇ ਦੀ ਜਾਂਚ ਵਿਜੀਲੈਂਸ ਹੀ ਕਰੇਗੀ। ਜੇਕਰ ਸਭ ਕੁਝ ਠੀਕ ਹੈ ਤਾਂ ਡਰਨ ਦੀ ਲੋੜ ਨਹੀਂ ਹੈ।


ਵਿਜੀਲੈਂਸ ਬਿਊਰੋ ਨੇ ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਤੋਂ ਕਰੀਬ ਇੱਕ ਘੰਟਾ ਪੁੱਛਗਿੱਛ ਕੀਤੀ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਉਸ ਨੂੰ ਦਫ਼ਤਰ ਬੁਲਾਇਆ ਸੀ। ਇਸ ਤੋਂ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਹੋ ਚੁੱਕੀ ਹੈ। ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।


ਇਹ ਵੀ ਪੜ੍ਹੋ: Ludhiana News : ਕੰਮ ਤੋਂ ਘਰ ਆ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ


ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਨੇ ਕਿੱਕੀ ਢਿੱਲੋਂ ਦੀ ਜਾਇਦਾਦ ਦੇ ਵੇਰਵੇ ਲਏ ਹਨ। ਸਾਬਕਾ ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਮਦਨ ਅਤੇ ਜਾਇਦਾਦ ਖੁੱਲ੍ਹੀ ਕਿਤਾਬ ਵਾਂਗ ਹੈ। ਇਸ ਸਬੰਧੀ ਸਾਰੇ ਵੇਰਵੇ ਚੋਣ ਲੜਨ ਸਮੇਂ ਚੋਣ ਕਮਿਸ਼ਨ ਨੂੰ ਹਲਫ਼ਨਾਮੇ ਦੇ ਰੂਪ ਵਿੱਚ ਉਪਲਬਧ ਕਰਵਾਏ ਗਏ ਹਨ। ਇਸ ਦੇ ਨਾਲ ਹੀ ਇਨਕਮ ਟੈਕਸ ਰਿਟਰਨ ਵਿੱਚ ਵੀ ਸਾਰੇ ਵੇਰਵੇ ਦਿੱਤੇ ਗਏ ਹਨ। ਇਸ ਮਾਮਲੇ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ।


ਇਹ ਵੀ ਪੜ੍ਹੋ: Gurdaspur News : ਵਰਕ ਪਰਮਿਟ ’ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ,ਮਾਂ ਦਾ ਰੋ -ਰੋ ਬੁਰਾ ਹਾਲ