ਪੜਚੋਲ ਕਰੋ
Punjab News: ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ
Punjab News: ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ।
![Punjab News: ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ Vigilance officials Summoned former Minister and SAD leader Sharanjit Dhillon and former Chief secretary Sarvesh Kaushal Punjab News: ਹੁਣ ਸਾਬਕਾ ਅਕਾਲੀ ਮੰਤਰੀ ਵਿਜੀਲੈਂਸ ਦੀ ਰਾਡਾਰ 'ਤੇ, ਸ਼ਰਨਜੀਤ ਢਿੱਲੋਂ ਤੇ ਸਾਬਕਾ ਮੁੱਖ ਸਕੱਤਰ ਤਲਬ](https://feeds.abplive.com/onecms/images/uploaded-images/2022/11/29/08b4d0f70947a9e983ce09a56604bd511669694509760345_original.jpg?impolicy=abp_cdn&imwidth=1200&height=675)
Sharanjit Dhillon
ਸ਼ੰਕਰ ਦਾਸ ਦੀ ਰਿਪੋਰਟ
Punjab News: ਪੰਜਾਬ ਦੇ 1200 ਕਰੋੜ ਦੇ ਸਿੰਚਾਈ ਘੁਟਾਲੇ ਵਿੱਚ ਵੱਡੀ ਕਾਰਵਾਈ ਦੀ ਤਿਆਰੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਤੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਤਲਬ ਕੀਤਾ ਹੈ। 2007-2012 ਤੇ 2012-2017 ਦਰਮਿਆਨ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਇਸ ਘੁਟਾਲੇ ਦੇ ਮੁੱਖ ਮੁਲਜ਼ਮ ਮੰਨੇ ਜਾ ਰਹੇ ਹਨ।
ਵਿਜੀਲੈਂਸ ਨੇ ਇਸ ਮਾਮਲੇ ਵਿੱਚ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਦੇ ਨਾਲ-ਨਾਲ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ ਤੇ ਸਾਬਕਾ ਸਕੱਤਰ ਕੇਐਸ ਪਨੂੰ ਖਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਲੋਕਾਂ 'ਤੇ ਇੱਕ ਠੇਕੇਦਾਰ ਤੋਂ ਰਿਸ਼ਵਤ ਲੈ ਕੇ ਸਿੰਚਾਈ ਵਿਭਾਗ 'ਚ 1200 ਕਰੋੜ ਰੁਪਏ ਦਾ ਕੰਮ ਦੇਣ ਦਾ ਇਲਜ਼ਾਮ ਹੈ।
ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ 3 ਸਾਬਕਾ ਆਈਏਐਸ ਅਧਿਕਾਰੀ, 2 ਸਾਬਕਾ ਮੰਤਰੀ ਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਸਨ। ਵਿਜੀਲੈਂਸ ਬਿਊਰੋ ਨੇ ਇਹ ਬਿਆਨ ਅਗਸਤ 2017 ਵਿੱਚ ਦਰਜ ਕੀਤੇ ਗਏ ਸਨ। ਵਿਭਾਗੀ ਸੂਤਰਾਂ ਅਨੁਸਾਰ ਅੱਜ ਸ਼ਰਨਜੀਤ ਸਿੰਘ ਢਿੱਲੋਂ ਅਤੇ IAS ਸਰਵੇਸ਼ ਕੌਸ਼ਲ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਜਿਨ੍ਹਾਂ ਸਾਬਕਾ ਅਧਿਕਾਰੀਆਂ ਤੇ ਆਗੂਆਂ ਦੇ ਨਾਂ ਸਾਹਮਣੇ ਆਉਣਗੇ, ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।
ਇਲਜ਼ਾਮ ਹੈ ਕਿ ਪੰਨੂ ਨੇ 10 ਸਾਲਾਂ ਵਿੱਚ ਕਰੋੜਾਂ ਰੁਪਏ ਦੇ ਟੈਂਡਰਾਂ ਦੀਆਂ 4 ਫਾਈਲਾਂ ਨੂੰ ਅਰਬਾਂਪਤੀ ਤੋਂ ਠੇਕੇਦਾਰ ਬਣੇ ਗੁਰਿੰਦਰ ਸਿੰਘ ਨੂੰ ਮਨਜ਼ੂਰੀ ਦਿੱਤੀ ਸੀ। ਗੁਰਿੰਦਰ ਦੀ ਕੰਪਨੀ 2006 ਵਿੱਚ 4.75 ਕਰੋੜ ਰੁਪਏ ਦੀ ਸੀ, ਜੋ ਵਧ ਕੇ 300 ਕਰੋੜ ਰੁਪਏ ਹੋ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਪੰਜਾਬ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)