Punjab News : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖ਼ਿਲਾਫ਼ ਵਿਜੀਲੈਂਸ ਨੇ ਅਦਾਲਤ ਵਿੱਚ ਚਲਾਨ ਪੇਸ਼ ਹੈ। ਦੱਸਣਯੋਗ ਹੈ ਕਿ ਸਾਬਕਾ ਡਿਪਟੀ ਸੀਐਮ ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਆਮਦਨ 4.52 ਕਰੋੜ ਰੁਪਏ ਸੀ, ਜਦਕਿ ਖਰਚਾ 12.48 ਕਰੋੜ ਰੁਪਏ ਸੀ। ਉਹਨਾਂ ਦਾ ਖਰਚਾ ਅਣਪਛਾਤੇ ਸਰੋਤਾਂ ਤੋਂ ਉਹਨਾਂ ਦੀ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਜ਼ਿਕਰਯੋਗ ਹੈ ਕਿ ਇਸ ਦੌਰਾਨ ਓਪੀ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਮ'ਤੇ ਜਾਇਦਾਦਾਂ ਖਰੀਦੀਆਂ ਸੀ।
ਪੰਜ ਵਾਰ ਵਿਧਾਇਕ ਓਪੀ ਸੋਨੀ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਅਤੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ 2021 ਵਿੱਚ ਓਪੀ ਸੋਨੀ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਓਪੀ ਸੋਨੀ 1997, 2002, 2007, 2012 ਅਤੇ 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੋਨੀ ਨੇ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਭਾਜਪਾ ਦੇ ਤਰੁਣ ਚੁੱਘ ਨੂੰ 21 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।
ਉਹ 1991 ਵਿੱਚ ਅੰਮ੍ਰਿਤਸਰ ਦੇ ਪਹਿਲੇ ਮੇਅਰ ਬਣੇ ਸਨ। ਉਹ ਦੋ ਸਾਲ ਪੰਜਾਬ ਕਾਂਗਰਸ ਪਬਲਿਕ ਕਮੇਟੀ ਦੇ ਜਨਰਲ ਸਕੱਤਰ ਅਤੇ ਆਲ ਇੰਡੀਆ ਕੌਂਸਲ ਆਫ ਮੇਅਰਜ਼ ਦੇ ਚੇਅਰਮੈਨ ਵੀ ਰਹੇ ਹਨ। ਇਸ ਤੋਂ ਇਲਾਵਾ ਉਹ ਵਿਧਾਨ ਸਭਾ ਵਿੱਚ ਲੋਕ ਲੇਖਾ ਕਮੇਟੀ ਦੇ ਮੈਂਬਰ ਅਤੇ 2017-18 ਵਿੱਚ ਪੰਜਾਬ ਵਿਧਾਨ ਸਭਾ ਦੀ ਲੋਕਲ ਬਾਡੀਜ਼ ਅਤੇ ਪਬਲਿਕ ਅੰਡਰਟੇਕਿੰਗਜ਼ ਬਾਰੇ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ