(Source: ECI/ABP News/ABP Majha)
Bathinda: ਸਾਬਕਾ ਮੰਤਰੀ ਤੋਂ ਵਿਜੀਲੈਂਸ ਨੇ 6ਵੀਂ ਵਾਰ ਕੀਤੀ ਪੁੱਛਗਿੱਛ, 7ਵੀਂ ਵਾਰ ਤਲਬ ਕਰਨ ਲੱਗੇ ਤਾਂ ਲੀਡਰ ਕਹਿੰਦਾ ਮੈਂ ਗੋਡਿਆਂ ਦਾ ਕਰਵਾਉਣਾ ਆਪ੍ਰੇਸ਼ਨ
Vigilance questioned former minister : ਪੰਜ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਬੇਤੁਕੇ ਸਵਾਲ ਪੁੱਛੇ ਜਾ ਰਹੇ ਹਨ। ਵਿਜੀਲੈਂਸ ਵੱਲੋਂ ਪਹਿਲੀ ਪੇਸ਼ੀ...
Vigilance questioned former minister - ਬਠਿੰਡਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਨੇ ਕਈ ਕਾਂਗਰਸੀ ਲੀਡਰਾਂ ਖਿਲਾਫ਼ ਕਾਰਵਾਈ ਕੀਤੀ ਹੈ। ਅਤੇ ਕਈ ਸਾਬਕਾ ਮੰਤਰੀਆਂ ਸਮੇਤ ਸਾਬਕਾ ਵਿਧਾਇਕ ਜੇਲ੍ਹਾਂ ਵਿੱਚ ਬੰਦ ਹਨ। ਇਸੇ ਤਹਿਤ ਵਿਜੀਲੈਂਸ ਨੇ ਆਪਣੀ ਰਡਾਰ ਕਾਂਗਰਸ ਤੋਂ ਭਾਜਪਾਈ ਬਣੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੱਕ ਪਹੁੰਚਾ ਦਿੱਤੀ ਹੈ।
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਗੁਰਪ੍ਰੀਤ ਸਿੰਘ ਕਾਂਗੜ ਤੋਂ ਬੀਤੇ ਦਿਨ ਸ਼ੁੱਕਰਵਾਰ ਨੂੰ ਛੇਵੀਂ ਵਾਰ ਪੁੱਛਗਿੱਛ ਕੀਤੀ। ਗੁਰਪ੍ਰੀਤ ਸਿੰਘ ਕਾਂਗੜ ਵਿਜੀਲੈਂਸ ਬਿਊਰੋ ਬਠਿੰਡਾ ਦੇ ਦਫ਼ਤਰ 'ਚ ਪੇਸ਼ ਹੋਏ। ਕਾਂਗੜ ਸਵੇਰੇ 10.30 ਵਜੇ ਵਿਜੀਲੈਂਸ ਦਫ਼ਤਰ ਪੁੱਜੇ ਪਰ ਜਾਂਚ ਅਧਿਕਾਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਦੋ ਘੰਟੇ ਇੰਤਜ਼ਾਰ ਕਰਨਾ ਪਿਆ।
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗੁਰਪ੍ਰੀਤ ਕਾਂਗੜ ਨੇ ਵਿਜੀਲੈਂਸ ਕੋਲ ਆਪਣਾ ਪੱਖ ਵੀ ਰੱਖਿਆ ਸੀ। ਉਨ੍ਹਾਂ ਕਿਹਾ ਕਿ ਸੀ ਸਿਆਸੀ ਤੌਰ 'ਤੇ ਬਦਨਾਮ ਕਰਨ ਲਈ ਹੀ ਅਜਿਹਾ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਵਿਜੀਲੈਂਸ ਨੇ ਕਾਂਗੜ ਨੂੰ ਪੇਸ਼ ਹੋਣ ਲਈ ਦੁਬਾਰਾ ਨੋਟਿਸ ਭੇਜਿਆ ਤਾਂ ਉਨ੍ਹਾਂ ਆਪਣੇ ਗੋਡਿਆਂ ਦੇ ਆਪ੍ਰੇਸ਼ਨ ਦਾ ਹਵਾਲਾ ਦਿੰਦਿਆਂ ਪੇਸ਼ ਹੋਣ ਤੋਂ ਅਸਮਰਥਾ ਪ੍ਰਗਟ ਕੀਤੀ।
ਸ਼ੁੱਕਰਵਾਰ ਨੂੰ ਪੰਜ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਬੇਤੁਕੇ ਸਵਾਲ ਪੁੱਛੇ ਜਾ ਰਹੇ ਹਨ। ਵਿਜੀਲੈਂਸ ਵੱਲੋਂ ਪਹਿਲੀ ਪੇਸ਼ੀ ਦੌਰਾਨ ਜ਼ਮੀਨ ਜਾਇਦਾਦ ਸਬੰਧੀ ਦਿੱਤਾ ਗਿਆ ਪ੍ਰੋਫਾਰਮਾ ਜ਼ਮੀਨੀ ਜਾਇਦਾਦ ਦੇ ਸਾਰੇ ਦਸਤਾਵੇਜ਼ਾਂ ਸਮੇਤ ਪੇਸ਼ ਕਰ ਦਿੱਤਾ ਗਿਆ ਹੈ। ਪਰ ਹੁਣ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial