Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੇਲੇ ਪੀਪਲਜ਼ ਪਾਰਟੀ ਆਫ ਪੰਜਾਬ ਵਿੱਚ ਆਪਣੇ ਸਾਥੀ ਰਹੇ ਮਨਪ੍ਰੀਤ ਬਾਦਲ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਇਸ ਵੇਲੇ ਬੀਜੇਪੀ ਵਿੱਚ ਸ਼ਾਮਲ ਹੋ ਚੁੱਕੇ ਮਨਪ੍ਰੀਤ ਬਾਦਲ ਦੇ ਘਰ ਪੰਜਾਬ ਵਿਜੀਲੈਂਸ ਬਿਉਰੋ ਨੇ ਛਾਪਾ ਮਾਰਿਆ ਹੈ। ਮਨਪ੍ਰੀਤ ਬਾਦਲ ਖਿਲਾਫ ਅੱਜ ਹੀ ਵਿਜੀਲੈਂਸ ਨੇ ਕੇਸ ਦਰਜ ਕੀਤਾ ਸੀ। ਮਨਪ੍ਰੀਤ ਬਾਦਲ ਨੇ ਗ੍ਰਿਫ਼ਤਾਰ ਦਾ ਖਦਸ਼ਾ ਜਾਹਿਰ ਕਰਦਿਆਂ ਜ਼ਮਾਨਤ ਦੀ ਅਰਜ਼ੀ ਵੀ ਲਾਈ ਹੈ। ਇਸ ਉੱਪਰ ਸੀਐਮ ਭਗਵੰਤ ਮਾਨ ਨੇ ਵਿਅੰਗ ਕੀਤਾ ਹੈ। 


ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ....
ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ ਹੈ ਹਮ ਇੰਤਜ਼ਾਰ ਕਰੇਂਗੇ..
ਖੁਦ ਹੀ ਕਹਿਤੇ ਹੈਂ ਕਿ ਹਮੇਂ ਡਰ ਹੈ ਕਿ ਗ੍ਰਿਫ਼ਤਾਰ ਕਰੇਂਗੇ…
ਸੱਚ ਬੋਲਣਾ ਤੇ ਸੱਚ ਤੇ ਰਹਿਣਾ ਬਹੁਤ ਔਖਾ ਹੁੰਦੈ






ਦੱਸ ਦਈਏ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਬੀਜੇਪੀ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਛੇ ਵਿਅਕਤੀਆਂ ’ਤੇ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਵਿੱਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿੱਚ ਤਬਦੀਲ ਕਰਕੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ। 


ਇਹ ਵੀ ਪੜ੍ਹੋ: Ram Rahim News: ਬਲਾਤਕਾਰੀ ਤੇ ਕਾਤਲ ਬਾਬਾ ਰਾਮ ਰਹੀਮ ਹੁਣ ਕਰਨਾ ਚਾਹੁੰਦਾ ਗਊ ਸੇਵਾ, ਹਰਿਆਣਾ ਸਰਕਾਰ ਨੂੰ ਭੇਜਿਆ ਪ੍ਰਸਤਾਵ


ਬੀਤੀ ਸ਼ਾਮ ਵਿਜੀਲੈਂਸ ਨੇ ਇਸ ਸਬੰਧ ’ਚ ਦੋ ਵਿਅਕਤੀਆਂ ਰਾਜੀਵ ਕੁਮਾਰ ਤੇ ਅਮਨਦੀਪ ਨੂੰ ਹਿਰਾਸਤ ’ਚ ਲਿਆ ਸੀ ਤੇ ਅੱਜ ਵਿਕਾਸ ਕੁਮਾਰ ਨੂੰ ਕਿਸੇ ਰਾਜ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਨੇ ਰੇਡ ਕੀਤੀ ਹੈ। ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਹੋ ਸਕਦੀ ਹੈ। ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ। 


ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੇ ਟਿਕਾਣਿਆਂ ’ਤੇ ਛਾਪੇ ਜਾਰੀ ਹਨ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ’ਤੇ ਭਲਕੇ 26 ਸਤੰਬਰ ਨੂੰ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਣੀ ਹੈ। ਅਰਜ਼ੀ ਨਾਲ ਉਹ ਵੀਡੀਓ ਕਲਿੱਪ ਵੀ ਨੱਥੀ ਕੀਤੀ ਗਈ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਪ੍ਰੀਤ ਬਾਦਲ ਬਾਰੇ ਜ਼ਿਕਰ ਕੀਤਾ ਗਿਆ ਸੀ। 


ਮਨਪ੍ਰੀਤ ਬਾਦਲ ਵੱਲੋਂ ਵੀਡੀਓ ਦੇ ਆਧਾਰ ’ਤੇ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣ ਦੇ ਇਲਜ਼ਾਮ ਲਾਏ ਗਏ ਹਨ। ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਕਈ ਟੀਮਾਂ ਬਣਾਈਆਂ ਗਈਆਂ ਹਨ। ਖ਼ੁਫ਼ੀਆ ਵਿੰਗ ਤੋਂ ਵੀ ਮੱਦਦ ਲਈ ਜਾ ਰਹੀ ਹੈ। ਖ਼ੁਫ਼ੀਆ ਵਿੰਗ ਦੇ ਮੁਖੀ ਵੀ ਵਿਜੀਲੈਂਸ ਚੀਫ਼ ਹੀ ਹਨ। 


ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ (ਸ਼ਹਿਰੀ) ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਲਾਟਾਂ ਦੀ ਖ਼ਰੀਦ ਮਾਮਲੇ ’ਚ ਬੇਨਿਯਮੀਆਂ ਦੇ ਦੋਸ਼ ਲਾ ਕੇ ਕੈਪਟਨ ਸਰਕਾਰ ਵਕਤ ਉਦੋਂ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਲੋਕਪਾਲ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਬਾਅਦ ’ਚ ਇਹ ਸ਼ਿਕਾਇਤ ਵਿਜੀਲੈਂਸ ਕੋਲ ਪਹੁੰਚੀ ਦੇ ਤਾਂ ਵਿਜੀਲੈਂਸ ਵੱਲੋਂ ਕੁੱਝ ਸਮਾਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਪੁੱਛ-ਪੜਤਾਲ ਲਈ ਬਠਿੰਡਾ ਸਥਿਤ ਦਫ਼ਤਰ ਵਿਚ ਬੁਲਾਇਆ ਗਿਆ ਸੀ।


ਇਹ ਵੀ ਪੜ੍ਹੋ: Weather Update Today : ਮੀਂਹ ਤੋਂ ਬਾਅਦ ਤਾਪਮਾਨ 'ਚ ਆਈ ਕਮੀ, ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਸਾਫ, ਜਾਣੋ IMD ਅਪਡੇਟ