Ferozepur News : ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਕਾਂਗਰਸ ਤੋਂ ਭਾਜਪਾ ਵਿੱਚ ਜਾਣ ਵਾਲੀ ਸਾਬਕਾ ਵਿਧਾਇਕਾ ਅਤੇ ਭਾਜਪਾ ਆਗੂ ਸਤਕਾਰ ਕੌਰ ਗਹਿਰੀ ਦੇ ਘਰ ਛਾਪਾ ਮਾਰਿਆ ਹੈ। ਸੋਮਵਾਰ ਨੂੰ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਫਿਰੋਜ਼ਪੁਰ ਛਾਉਣੀ ਅਤੇ ਪਿੰਡ ਗਹਿਰੀ ਵਿਖੇ ਨਵੀਂ ਬਣੀ ਕੋਠੀ ਉੱਤੇ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਡੀਐਸਪੀ ਕੇਵਲ ਕ੍ਰਿਸ਼ਨ ਦੀ ਅਗਵਾਈ ' ਚ ਵਿਜੀਲੈਂਸ ਵਿਭਾਗ ਦੀ ਤਕਨੀਕੀ ਟੀਮ ਪਹਿਲੋਂ ਫਿਰੋਜ਼ਪੁਰ ਮੋਗਾ ਰੋਡ 'ਤੇ ਸਥਿਤ ਕ੍ਰਿਸ਼ਨਾ ਐਨਕਲੇਵ ਵਿਖੇ ਪਹੁੰਚੀ ਅਤੇ ਬਾਅਦ ਵਿੱਚ ਹਲਕਾ ਗੁਰੂਹਰਸਹਾਏ ਦੇ ਪਿੰਡ ਗਹਿਰੀ ਵਿਚ ਨਵੀਂ ਬਣੀ ਕੋਠੀ ਦੀ ਤਕਨੀਕੀ ਪੈਮਾਏਸ਼ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਨੇ ਸੋਮਵਾਰ ਨੂੰ ਗਹਿਰੀ ਤੋਂ ਉਸ ਦੇ ਦਫ਼ਤਰ ਵਿੱਚ 5 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਸੀ। ਹਾਲਾਂਕਿ ਸੋਮਵਾਰ ਨੂੰ ਪੁੱਛਗਿੱਛ ਵਿੱਚ ਵਿਜੀਲੈਂਸ ਦੇ ਹੱਥ ਕੀ ਲੱਗਿਆ , ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਖੁਲਾਸਾ ਨਹੀਂ ਕੀਤਾ ਗਿਆ ਸੀ ਪਰ ਸਤਕਾਰ ਕੌਰ ਗਹਿਰੀ ਦਾ ਕਹਿਣਾ ਹੈ ਕਿ ਉਸ ਨੇ ਕੁਝ ਵੀ ਗੈਰ ਕਾਨੂੰਨੀ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਕੀ ਅੰਮ੍ਰਿਤਪਾਲ ਦਾ ਪਰਿਵਾਰ ਮਿਲੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ? ਆਖਿਰਕਾਰ, ਕੀ ਹੋ ਸਕਦੀ ਹੈ ਵਜ੍ਹਾ?
ਸਤਕਾਰ ਕੌਰ ਗਹਿਰੀ ਨੇ ਕਿਹਾ ਕਿ ਉਹ ਕਾਨੂੰਨ ਦਾ ਸਨਮਾਨ ਕਰਦੀ ਹੈ। ਉਸ 'ਤੇ ਜੋ ਵੀ ਦੋਸ਼ ਲਾਏ ਗਏ ਹਨ, ਉਹ ਪੂਰੀ ਤਰ੍ਹਾਂ ਬੇਬੁਨਿਆਦ ਹਨ। ਜਦੋਂ ਅਧਿਕਾਰੀਆਂ ਵੱਲੋਂ ਜਾਂਚ ਲਈ ਬੁਲਾਇਆ ਜਾਵੇਗਾ ਤਾਂ ਉਹ ਜਾਂਚ ਦਾ ਹਿੱਸਾ ਬਣੇਗੀ। ਸਤਕਾਰ ਕੌਰ 2017 ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਚੁਣੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਲਈ ਅਹਿਮ ਉਪਰਾਲਾ! ਵਿਦੇਸ਼ਾਂ ਵਿੱਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਤੇ ਰਿਕਾਰਡ ਨੂੰ ਟ੍ਰੈਕ ਕਰ ਸਕਣਗੇ NRI
ਦੱਸ ਦੇਈਏ ਕਿ 2022 ਵਿੱਚ ਸਤਕਾਰ ਕੌਰ ਗਹਿਰੀ ਦਾ ਅਕਸ ਠੀਕ ਨਾ ਹੋਣ ਦੀ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਭੇਜੀ ਗਈ ਸੀ, ਜਿਸ ਕਾਰਨ ਪਾਰਟੀ ਨੇ ਸਤਕਾਰ ਕੌਰ ਦੀ ਟਿਕਟ ਕੱਟ ਦਿੱਤੀ ਸੀ। ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਟਿਕਟ ਦਿੱਤੀ ਗਈ ਸੀ।
ਦੱਸ ਦੇਈਏ ਕਿ 2022 ਵਿੱਚ ਸਤਕਾਰ ਕੌਰ ਗਹਿਰੀ ਦਾ ਅਕਸ ਠੀਕ ਨਾ ਹੋਣ ਦੀ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਭੇਜੀ ਗਈ ਸੀ, ਜਿਸ ਕਾਰਨ ਪਾਰਟੀ ਨੇ ਸਤਕਾਰ ਕੌਰ ਦੀ ਟਿਕਟ ਕੱਟ ਦਿੱਤੀ ਸੀ। ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਟਿਕਟ ਦਿੱਤੀ ਗਈ ਸੀ।
ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ 'ਚ ਮਾਰਚ 2023 'ਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਤਲਬ ਕੀਤਾ ਗਿਆ ਸੀ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸਾਬਕਾ ਵਿਧਾਇਕਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ।