Punjab News : ਵਿਜੀਲੈਂਸ ਬਿਊਰੋ ਟੀਮ (Vigilance Bureau team) ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (former Finance Minister Manpreet Badal) ਨੂੰ ਲੱਭਣ ਲਈ ਉਨ੍ਹਾਂ ਦੇ ਰਿਸ਼ਤੇਦਾਰ ਦੇ ਇੱਕ ਨਿਰਮਾਣ ਅਧੀਨ ਘਰ 'ਤੇ ਛਾਪੇਮਾਰੀ ਕੀਤੀ ਹੈ। ਹਾਲਾਂਕਿ ਮਨਪ੍ਰੀਤ ਬਾਦਲ ਦਾ ਵਕੀਲ ਉੱਥੇ ਪਹਿਲਾਂ ਹੀ ਮੌਜੂਦ ਸੀ ਅਤੇ ਉਸ ਨੇ ਵਿਜੀਲੈਂਸ ਟੀਮ ਤੋਂ ਸਰਚ ਵਾਰੰਟ ਮੰਗਿਆ।


ਸਰਚ ਵਾਰੰਟ ਨਾ ਮਿਲਣ 'ਤੇ ਵਕੀਲਾਂ ਨੇ ਵਿਰੋਧ ਕੀਤਾ ਅਤੇ ਵਿਜੀਲੈਂਸ ਖਾਲੀ ਹੱਥ ਪਰਤ ਗਈ। ਵਿਜੀਲੈਂਸ ਅਨੁਸਾਰ ਇਹ ਕੋਠੀ ਉਹਨਾਂ ਦੇ ਰਿਸ਼ਤੇਦਾਰ ਜੈ ਜੀਤ ਜੌਹਲ ਦੀ ਹੈ। ਇਹ ਘਰ ਚੰਡੀਗੜ੍ਹ ਦੇ ਸੈਕਟਰ 8 ਵਿੱਚ ਹੈ।


 


ਦੱਸਣਯੋਗ ਹੈ ਕਿ ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਬੀਤੇ ਕੱਲ੍ਹ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਸੀ। ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਚੱਲ ਰਹੀ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਵੇਖਦੇ ਹੋਏ ਉਹਨਾਂ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕਣ।


 


ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਠਿੰਡਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ ਪਰ ਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ