Punjab News: ਸੀਨੀਅਰ ਅਕਾਲੀ ਲੀਡਰ, ਪੁੱਤ ਤੇ ਪਤਨੀ ਸਮੇਤ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ, 42 ਕਰੋੜ ਦਾ ਚੱਕਰ, ਜਾਣੋ ਮਾਮਲਾ
Punjab News: ਫਗਵਾੜਾ 'ਚ ਵਿਜੀਲੈਂਸ ਬਿਊਰੋ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਘਰ 'ਤੇ ਛਾਪਾ ਮਾਰਿਆ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਮਾਰਕਫੈੱਡ ਦੇ ਸਾਬਕਾ ਚੇਅਰਮੈਨ ਅਤੇ ਫਗਵਾੜਾ ਸਥਿਤ ਵਾਹਿਦ-ਸੰਧਰ ਸ਼ੂਗਰ ਮਿੱਲ ਦੇ ਮਾਲਕ ਜਰਨੈਲ ਸਿੰਘ ਵਾਹਿਦ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਨੇ ਸ਼ਨੀਵਾਰ ਨੂੰ ਫਗਵਾੜਾ ਦੇ ਹੁਸ਼ਿਆਰਪੁਰ ਰੋਡ 'ਤੇ ਵਾਹਿਦ ਦੇ ਘਰ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਮੌਕੇ ਵਿਜੀਲੈਂਸ ਦੀ ਟੀਮ ਵਾਹਿਦ, ਉਸ ਦੀ ਪਤਨੀ ਅਤੇ ਉਸ ਦੇ ਪੁੱਤਰ ਸੰਦੀਪ ਸਿੰਘ ਵਾਹਿਦ ਨੂੰ ਆਪਣੇ ਨਾਲ ਲੈ ਗਈ।
ਵਿਜੀਲੈਂਸ ਨੇ ਅਜੇ ਤੱਕ ਨਹੀਂ ਕੀਤੀ ਇਸ ਦੀ ਪੁਸ਼ਟੀ
ਵਿਜੀਲੈਂਸ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਜਰਨੈਲ ਸਿੰਘ ਵਾਹਿਦ ਸ਼ੂਗਰ ਮਿੱਲ ਵਿੱਚ 25 ਫੀਸਦੀ ਹਿੱਸੇਦਾਰ ਸੀ। ਜਦਕਿ ਉਸ ਦੇ ਸਾਥੀ ਸੁਖਬੀਰ ਸਿੰਘ ਸੰਧਰ ਦੀ 50 ਫੀਸਦੀ ਹਿੱਸੇਦਾਰੀ ਸੀ। ਵਿਜੀਲੈਂਸ ਸੰਧਰ ਦੀ ਵੀ ਭਾਲ ਕਰ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਵਿਦੇਸ਼ ਵਿੱਚ ਹੈ। ਹਾਲਾਂਕਿ ਖਬਰ ਹੈ ਕਿ ਉਨ੍ਹਾਂ ਦੇ ਨਾਂ 'ਤੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਸ਼ੂਗਰ ਮਿੱਲ ਨੇ ਕਿਸਾਨਾਂ ਦੇ 42 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ
ਸੂਤਰਾਂ ਅਨੁਸਾਰ ਦੋਸ਼ ਹੈ ਕਿ ਫਗਵਾੜਾ ਸ਼ੂਗਰ ਮਿੱਲ ਨੇ ਕਿਸਾਨਾਂ ਦੇ 42 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ 'ਤੇ ਬੈਂਕਾਂ ਦਾ 92 ਕਰੋੜ ਰੁਪਏ ਦਾ ਵੀ ਬਕਾਇਆ ਹੈ। 2021 ਵਿੱਚ ਖੰਡ ਮਿੱਲਾਂ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ਪਹਿਲਾਂ ਹੀ ਕੁਰਕ ਕੀਤੀਆਂ ਜਾ ਚੁੱਕੀਆਂ ਹਨ। ਦੱਸ ਦੇਈਏ ਕਿ ਜਰਨੈਲ ਸਿੰਘ ਵਾਹਿਦ ਨੇ 2017 ਦੀ ਵਿਧਾਨ ਸਭਾ ਚੋਣ ਨਵਾਂਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੜੀ ਸੀ, ਪਰ ਉਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।