ਚੰਡੀਗੜ੍ਹ: ਵਿਜੀਲੈਂਸ ਨੇ ਅਕਾਲੀ ਦਲ ਮੁਕਤਸਰ ਦੇ ਸਾਬਕਾ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ ਦੇ ਬੰਦ ਪਏ ਘਰ ’ਤੇ ਛਾਪੇਮਾਰੀ ਕੀਤੀ ਹੈ। ਘਰ ਨੂੰ ਤਾਲਾ ਲੱਗਿਆ ਹੋਣ ਦੇ ਬਾਵਜੂਦ ਵਿਜੀਲੈਂਸ ਅਧਿਕਾਰੀਆਂ ਨੇ ਘਰ ਦੇ ਆਸਪਾਸ ਬਣੀ ਜਾਇਦਾਦ ਦਾ ਜਾਇਜ਼ਾ ਲਿਆ।
ਜਾਇਜ਼ਾ ਲੈਣ ਪਿੱਛੋਂ ਵਿਜੀਲੈਂਸ ਅਧਿਕਾਰੀ ਵਾਪਸ ਚਲੇ ਗਏ। ਦਿਆਲ ਸਿੰਘ ਕੋਲਿਆਂਵਾਲੀ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਹਨ। ਉਨ੍ਹਾਂ ’ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਵਿਜਿਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਵਿਜੀਲੈਂਸ ਵਿਭਾਗ ਨੇ ਕਮਰ ਕੱਸ ਲਈ ਹੈ। ਸੂਬੇ ਵਿੱਚੋਂ ਰਿਸ਼ਵਤਖੋਰ ਸਰਕਾਰੀ ਮੁਲਾਜ਼ਮਾਂ ਤੇ ਉਨ੍ਹਾਂ ਦੇ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।