ਚੰਡੀਗੜ੍ਹ: ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਦੀ ਹਵੇਲੀ ਵਾਲੀ ਜਾਇਦਾਦ ਦੀ ਛਾਣਬੀਨ ਕੀਤੀ ਜਾ ਰਹੀ ਹੈ। ਇਸ ਤਹਿਤ ਵਿਜੀਲੈਂਸ ਦੀ ਟੀਮ ਕੋਲਿਆਂਵਾਲੀ ਦੇ ਘਰ ਛਾਣਬੀਣ ਕਰਨ ਲਈ ਪਹੁੰਚ ਚੁੱਕੀ ਹੈ। ਹਾਲਾਂਕਿ ਪਰਚਾ ਦਰਜ ਕਰਨ ਤੋਂ ਬਾਅਦ ਵਿਜੀਲੈਂਸ ਦੇ ਅਫ਼ਸਰ ਪਹਿਲਾਂ ਵੀ ਕੋਲਿਆਂਵਾਲੀ ਦੇ ਘਰ ਜਾਣ ਦੀ ਕੋਸ਼ਿਸ਼ ਕਰ ਚੁੱਕੇ ਹਨ ਪਰ ਅਕਾਲੀ ਦਲ ਦੇ ਵਰਕਰਾਂ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕੀ ਰੱਖਿਆ ਸੀ।
ਇਹ ਵੀ ਪੜ੍ਹੋ - ਕੋਲਿਆਂਵਾਲੀ ਤੋਂ ਵਿਜੀਲੈਂਸ ਤਿੰਨ ਦਿਨ ਖੁੱਲ੍ਹਵਾਏਗੀ ਰਾਜ਼
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਕੋਲਿਆਂਵਾਲੀ ਨੇ 14 ਦਸੰਬਰ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ। ਕੋਲਿਆਂਵਾਲੀ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਇਸ ਤਹਿਤ ਬਠਿੰਡਾ ਵਿਜੀਲੈਂਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਸੀ।