ਪੜਚੋਲ ਕਰੋ

ਵਿਜੀਲੈਂਸ ਵੱਲੋਂ ਉਦਯੋਗਿਕ ਪਲਾਟ ਤਬਾਦਲੇ ਮਾਮਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਨੀਲਿਮਾ ਆਈਏਐਸ ਸਮੇਤ 10 ਸਰਕਾਰੀ ਅਧਿਕਾਰੀਆਂ ਖਿਲਾਫ ਕੇਸ ਦਰਜ

Punjab News: ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ।

ਇਸ ਕੇਸ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ 7 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ’ਆਨੰਦ ਲੈਂਪਸ ਲਿਮਟਿਡ’ ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ’ਸਿਗਨੀਫਾਈ ਇਨੋਵੇਸ਼ਨ’ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੀਐਸਆਈਡੀਸੀ ਤੋਂ  ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ  ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।

ਉਨਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।

ਉਨਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।  

ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।

ਉਨਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਉਨਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ।

ਉਨਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ। ਇਸ ਸਬੰਧੀ ਪੰਜਾਬ ਪੀ.ਐਸ.ਆਈ.ਡੀ.ਸੀ. ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ।ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget