Vigilance Bureau: ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ਾਂ ਹੇਠ 3 ਚੌਲ ਮਿੱਲ ਮਾਲਕਾਂ ਖਿਲਾਫ ਮਾਮਲਾ ਦਰਜ, ਦੋ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਿੰਨ ਚੌਲ ਮਿੱਲ ਮਾਲਕਾਂ ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਚੰਡੀਗੜ੍ਹ/ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ Punjab Vigilance Bureau (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (corruption) ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਿੰਨ ਚੌਲ ਮਿੱਲ ਮਾਲਕਾਂ (three rice mill owners) ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ (embezzlement in Paddy) ਦੇ ਦੋਸ਼ ਹੇਠ ਮੁਕੱਦਮਾ ਦਰਜ (criminal case) ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖਿਲਾਫ ਆਈਪੀਸੀ ਦੀ ਧਾਰਾ 409, 420, 120-ਬੀ ਤਹਿਤ ਐਫਆਈਆਰ ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਪੰਜਾਬ 'ਚ ਝੋਨੇ ਦੀ ਖਰੀਦ ਜਾਰੀ ਹੈ ਬਾਰਿਸ਼ ਕਾਰਨ ਕਈ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਭਿੱਜਣ ਨਾਲ ਵੀ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :