ਚੰਡੀਗੜ੍ਹ/ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ Punjab Vigilance Bureau (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (corruption) ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਿੰਨ ਚੌਲ ਮਿੱਲ ਮਾਲਕਾਂ  (three rice mill owners) ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ (embezzlement in Paddy) ਦੇ ਦੋਸ਼ ਹੇਠ ਮੁਕੱਦਮਾ ਦਰਜ  (criminal case) ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖਿਲਾਫ ਆਈਪੀਸੀ ਦੀ ਧਾਰਾ 409, 420, 120-ਬੀ ਤਹਿਤ ਐਫਆਈਆਰ ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ।


ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਪੰਜਾਬ 'ਚ ਝੋਨੇ ਦੀ ਖਰੀਦ ਜਾਰੀ ਹੈ ਬਾਰਿਸ਼ ਕਾਰਨ ਕਈ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਭਿੱਜਣ ਨਾਲ ਵੀ ਕਿਸਾਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: