Punjab News: ਵਿਜੀਲੈਂਸ ਨੇ ਸਿੰਚਾਈ ਘੁਟਾਲੇ ਦੇ ਮਾਮਲੇ 'ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ 30 ਦਸੰਬਰ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ  ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਕਾਹਨ ਸਿੰਘ ਪੰਨੂੰ ਨੂੰ ਵੀ ਇਸ ਮਾਮਲੇ ਵਿੱਚ ਤਲਬ ਕੀਤਾ ਗਿਆ ਸੀ।

Continues below advertisement


ਲੰਬੇ ਸਮੇਂ ਤੱਕ ਇਹ ਮਾਮਲੇ ਠੰਢੇ ਬਸਤੇ 'ਚ ਰਿਹਾ ਸੀ, ਹਾਲਾਂਕਿ ਕਥਿਤ ਘਪਲੇ ਦੇ ਮਾਮਲੇ 'ਚ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਕੀਤੀ ਗਈ ਸੀ, ਪਰ ਤਤਕਾਲੀ ਸਰਕਾਰਾਂ ਵੱਲੋਂ ਸਾਬਕਾ ਸੀਨੀਅਰ ਆਈ. ਏ. ਐੱਸ. ਅਧਿਕਾਰੀ ਤੋਂ ਪੁੱਛਗਿੱਛ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਸੀ।


ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ, ਵਧੀਕ ਮੁੱਖ ਸਕੱਤਰ ਕੇ. ਬੀ. ਐੱਸ. ਸਿੱਧੂ ਤੇ ਸਾਬਕਾ ਪ੍ਰਮੁੱਖ ਸਕੱਤਰ ਕਾਹਨ ਸਿੰਘ ਪੰਨੂ ਸਮੇਤ ਦੋ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਦੀਆਂ ਭੂਮਿਕਾਵਾਂ ਦੀ ਜਾਂਚ ਕਰਨ ਦੀ ਮਨਜ਼ੂਰੀ ਮਿਲੀ ਹੈ। ਦਰਅਸਲ ਸਾਲ 2017 'ਚ ਪੰਜਾਬ 'ਚ ਕਰੋੜਾਂ ਰੁਪਏ ਦਾ ਸਿੰਚਾਈ ਘਪਲਾ ਹੋਇਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਮੁੜ ਜਾਂਚ ਕੀਤੀ ਗਈ ਹੈ।


ਜ਼ਿਕਰ ਕਰ ਦਈਏ ਕਿ ਵਿਜੀਲੈਂਸ ਬਿਊਰੋ ਨੇ ਅਕਾਲੀ ਭਾਜਪਾ ਸਰਕਾਰ ਦੌਰਾਨ ਹੋਏ ਬਹੁਕਰੋੜੀ ਸਿੰਚਾਈ ਘੁਟਾਲੇ ’ਚ ਮੁੱਖ ਠੇਕੇਦਾਰ ਗੁਰਿੰਦਰ ਸਿੰਘ ਭਾਪਾ ਖ਼ਿਲਾਫ਼ 17 ਅਗਸਤ 2017 ਨੂੰ ਕੇਸ ਦਰਜ ਕੀਤਾ ਸੀ। ਵਿਜੀਲੈਂਸ ਜਾਂਚ ਦੌਰਾਨ ਠੇਕੇਦਾਰ ਭਾਪਾ ਨੇ ਇਕਬਾਲੀਆ ਬਿਆਨ ’ਚ ਵਿਭਾਗ ਦੇ ਅਧਿਕਾਰੀਆਂ, ਮੰਤਰੀਆਂ ਤੇ ਉਨ੍ਹਾਂ ਦੇ ਨਿੱਜੀ ਸਹਾਇਕਾਂ ਨੂੰ ਕਰੋੜਾਂ ਰੁਪਏ ਰਿਸ਼ਵਤ ਦੇਣ ਦੀ ਗੱਲ ਮੰਨੀ ਸੀ। ਠੇਕੇਦਾਰ ਦੇ ਇਕਬਾਲੀਆ ਬਿਆਨ ਦੇ ਆਧਾਰ ’ਤੇ ਹੀ ਵਿਜੀਲੈਂਸ ਬਿਉਰੋ ਨੇ ਜਾਂਚ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਦਫ਼ਤਰ ਤੋਂ ਸਾਬਕਾ ਮੰਤਰੀਆਂ ਅਤੇ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰਨ ਦੀ ਮਨਜ਼ੂਰੀ ਮੰਗੀ ਸੀ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।