Punjab News: ਪੰਜਾਬ ਵਿਜੀਲੈਂਸ ਨੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਚੰਨੀ ਨੂੰ 21 ਅਪ੍ਰੈਲ ਨੂੰ ਮੁਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਜਦੋਂ ਚੰਨੀ ਜਲੰਧਰ 'ਚ ਕਾਂਗਰਸੀ ਮੈਂਬਰ ਕਰਮਜੀਤ ਕੌਰ ਦੀ ਨਾਮਜ਼ਦਗੀ ਕਰਵਾਉਂਣ ਗਏ ਸੀ ਤਾਂ ਉਨ੍ਹਾਂ ਨੂੰ 14 ਅਪ੍ਰੈਲ ਨੂੰ ਵਟਸਐਪ 'ਤੇ ਮੈਸੇਜ ਭੇਜ ਕੇ ਤਲਬ ਕੀਤਾ ਗਿਆ।


ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 20 ਅਪਰੈਲ ਲਈ ਨੋਟਿਸ ਦਿੱਤਾ ਸੀ ਪਰ ਜਿਵੇਂ ਹੀ ਚੰਨੀ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਖ਼ਿਲਾਫ਼ ਮੂੰਹ ਖੋਲ੍ਹਿਆ ਤਾਂ 6 ਦਿਨ ਪਹਿਲਾਂ ਵਿਜੀਲੈਂਸ ਹੈੱਡਕੁਆਰਟਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਗਏ। 14 ਅਪ੍ਰੈਲ ਨੂੰ ਵਿਜੀਲੈਂਸ 'ਚ ਪੇਸ਼ ਹੋਣ ਤੋਂ ਪਹਿਲਾਂ ਚੰਨੀ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਖਾਲੀ ਹਨ, ਉਨ੍ਹਾਂ ਕੋਲ ਕੁਝ ਨਹੀਂ ਹੈ।


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ 14 ਅਪ੍ਰੈਲ ਨੂੰ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਦਫਤਰ 'ਚ 7 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਪੁੱਛਗਿੱਛ ਤੋਂ ਬਾਅਦ ਚੰਨੀ ਨੇ ਕਿਹਾ ਸੀ ਕਿ ਉਸ ਨੂੰ ਹਰ ਤਰ੍ਹਾਂ ਨਾਲ ਜ਼ਲੀਲ ਕਰਨ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਖ਼ਿਲਾਫ਼ ਨਾਜਾਇਜ਼ ਕੇਸ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਜੋ ਵੀ ਸੀ, ਉਹ ਵਿਜੀਲੈਂਸ ਦੇ ਸਾਹਮਣੇ ਪੇਸ਼ ਕਰ ਦਿੱਤਾ ਹੈ।


ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਚੰਨੀ ਲਈ 50 ਤੋਂ ਵੱਧ ਸਵਾਲ ਤਿਆਰ ਕੀਤੇ ਸਨ। ਚੰਨੀ ਤੋਂ ਮਾਈਨਿੰਗ ਮਾਮਲੇ 'ਚ ਉਸ ਦੇ ਭਤੀਜੇ ਭੁਪਿੰਦਰ ਹਨੀ ਤੋਂ ਬਰਾਮਦ 10 ਕਰੋੜ ਰੁਪਏ ਬਾਰੇ ਵੀ ਪੁੱਛਗਿੱਛ ਕੀਤੀ ਗਈ। ਉਸ ਤੋਂ ਪੁੱਛਿਆ ਗਿਆ ਕਿ ਹਨੀ ਕੋਲ 10 ਕਰੋੜ ਕਿੱਥੋਂ ਆਏ। ਇਸ ਤੋਂ ਇਲਾਵਾ ਉਨ੍ਹਾਂ ਤੋਂ ਕੌਂਸਲਰ ਤੋਂ ਵਿਧਾਇਕ, ਫਿਰ ਵਿਧਾਇਕ ਤੋਂ ਮੰਤਰੀ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਆਮਦਨ ਅਤੇ ਜਾਇਦਾਦ ਬਾਰੇ ਪੁੱਛਿਆ ਗਿਆ।


ਇਹ ਵੀ ਪੜ੍ਹੋ: Farmers Protest: ਕਿਸਾਨ ਅੱਜ 12 ਤੋਂ 4 ਵਜੇ ਤੱਕ ਰੇਲਾਂ ਰੋਕਣਗੇ, ਕਣਕ ਦੇ ਭਾਅ 'ਚ ਕਟੌਤੀ ਤੋਂ ਨਾਰਾਜ਼ ਕਿਸਾਨ, ਕੇਂਦਰ ਸਰਕਾਰ ਖਿਲਾਫ਼ ਖੋਲ੍ਹਣਗੇ ਮੋਰਚਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: NIA: ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਹੋਈ ਭੰਨਤੋੜ, NIA ਕਰੇਗੀ ਜਾਂਚ, ਪਾਕਿ-ਖਾਲਿਸਤਾਨ ਦੀ ਸਾਜ਼ਿਸ਼ ਦੇ ਇਨਪੁਟਸ