ਤਰਨ ਤਾਰਨ : ਵਿਜੀਲੈਂਸ ਬਿਊਰੋ ਪੰਜਾਬ ਦੇ ਇੱਕ ਵੱਡੇ ਸੀਨੀਅਰ IPS ਅਧਿਕਾਰੀ ਖਿਲਾਫ਼ ਕਾਰਵਾਈ ਕਰਨ ਜਾ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ  IPS ਅਧਿਕਾਰੀ ਖਿਲਾਫ਼ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਵਿੱਚ ਨਾਮਜ਼ਦ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ। ਪੰਜਾਬ ਦੇ ਇਹ ਸੀਨੀਅਰ  IPS ਅਧਿਕਾਰੀ DIG ਰੈਂਕ ਦਾ ਅਫ਼ਸਰ ਹੈ। ਜਿਸ ਖਿਲਾਫ਼ ਆਉਣ ਵਾਲੇ ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। 


ਤਰਨ ਤਾਰਨ ਨਾਲ ਸਬੰਧਤ 2 ਮਾਮਲਿਆਂ ਵਿੱਚ ਇਸ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਲੈਣ ਦੇ ਵਿਜੀਲੈਂਸ ਅਧਿਕਾਰੀਆਂ ਹੱਥ ਸਬੂਤ ਲੱਗੇ ਹਨ ਜਿਸ ਤੋਂ ਬਾਅਦ ਹੀ ਇਹ ਕਾਰਵਾਈ ਹੁਣ ਅਮਲ ਵਿੱਚ ਲਿਆਂਦੀ ਜਾ ਰਹੀ ਹੈ। DIG ਰੈਂਕ ਦਾ ਇਹ ਪੁਲਿਸ ਅਧਿਕਾਰੀ ਪਹਿਲਾਂ ਵੀ ਕਾਫ਼ੀ ਸੁਰਖ਼ੀਆਂ ਵਿੱਚ ਰਿਹਾ ਹੈ ਅਤੇ ਹੁਣ ਵੀ ਵਿਜੀਲੈਂਸ ਦੀ ਕਾਰਵਾਈ ਤੋਂ ਬਚਣ ਲਈ ਕਾਨੂੰਨੀ ਦਾਅ ਪੇਚ ਖੇਡਣ ਲੱਗਿਆ ਹੈ। 



ਵਿਜੀਲੈਂਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਅੱਧੀ ਦਰਜਨ ਦੇ ਕਰੀਬ ਪੁਲਿਸ ਅਫ਼ਸਰਾਂ ਖਿਲਾਫ਼ ਜਾਂਚ ਕੀਤੀ ਜਾ ਰਹੀ ਹੈ, ਇਹਨਾ ਵਿੱਚ ਤਿੰਨ IPS ਲੇਵਲ ਦੇ ਅਧਿਕਾਰੀ ਵੀ ਸ਼ਾਮਲ ਹਨ। ਪੰਜਾਬ ਵਿਜੀਲੈੈਂਸ ਬਿਊਰੋ ਵੱਲੋਂ ਸਿੱਧੇ ਭਰਤੀ ਹੋਏ ਪੁਲਿਸ ਅਧਿਕਾਰੀਆਂ ਖਿਲਾਫ਼ ਆਮ ਤੌਰ 'ਤੇ ਕਾਰਵਾਈ ਕਰਨ ਤੋਂ ਗੁਰੇਜ਼ ਕੀਤਾ ਜਾਂਦਾ ਹੈ।


 ਪਰ ਵਿਜੀਲੈਂਸ ਨੇ ਇਸ ਮਿੱਥ ਨੂੰ ਤੋੜਦੇ ਹੋਏ ਸਿੱਧੂ ਭਰਤੀ ਹੋਏ ਪੁਲਿਸ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਦੀ ਇਸ ਕਾਰਵਾਈ ਨਾਲ ਪੁਲਿਸ ਅਧਿਕਾਰੀਆਂ 'ਚ ਹਲਚਲ ਦੇਖਣ ਨੂੰ ਮਿਲ ਰਹੀ ਹੈ। 


 DIG ਰੈਂਕ ਦੇ IPS ਅਧਿਕਾਰੀ ਖਿਲਾਫ਼ ਜੋ 2 ਮਾਮਲਿਆਂ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ ਮੰਨਿਆ ਜਾ ਰਿਹਾ ਹੈ ਕਿ ਕਿਸੇ ਵੱਡੇ ਅਧਿਕਾਰੀ ਖਿਲਾਫ਼ ਇਹ ਪਹਿਲੀ ਕਾਰਵਾਈ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਸਰਕਾਰ ਨੇ ਕੁੱਝ ਮਹੀਨਾ ਪਹਿਲਾਂ ਹੀ ਵਿਜੀਲੈਂਸ ਨੂੰ ਹਰੀ ਝੰਡੀ ਦੇ ਦਿੱਤੀ ਸੀ। 


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial