Scam : ਅਕਾਲੀ ਦਲ ਦੇ 6 ਵੱਡੇ ਲੀਡਰ ਵਿਜੀਲੈਂਸ ਦੀ ਰਡਾਰ 'ਤੇ, ਅਫ਼ਸਰਾਂ ਨੇ ਕੱਚਾ ਚਿੱਠਾ ਕੀਤਾ ਤਿਆਰ, ਹੁਣ ਤਲਬ ਕਰਨ ਦੀ ਵਾਰੀ !
Vigilance investigation : ਅਕਾਲੀ ਦਲ ਦੇ ਇਹਨਾਂ 6 ਵੱਡੇ ਲੀਡਰਾਂ ਖਿਲਾਫ਼ ਵਿਜੀਲੈਂਸ ਨੇ ਕੱਚਾ ਚਿੱਠਾ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਇਹਨਾਂ ਲੀਡਰਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਤੱਥ ਇੱਕਠਾ ਕਰਨ ਲਈ SP ਅਤੇ..
ਚੰਡੀਗੜ੍ਹ : ਪੰਜਾਬ ਵਿੱਚ ਵਿਜੀਲੈਂਸ ਬਿਊਰੋ ਦੀਆਂ ਹੁਣ ਤੱਕ ਜੋ ਵੀ ਕਾਰਵਾਈਆਂ ਹੋਈਆਂ ਹਨ ਉਹਨਾ ਵਿੱਚ ਜ਼ਿਆਦਾਤਰ ਕਾਂਗਰਸ ਦੇ ਹੀ ਸਾਬਕਾ ਮੰਤਰੀ ਅਤੇ ਵਿਧਾਇਕ ਸ਼ਾਮਲ ਸਨ। ਪੁਰ ਹੁਣ ਵਿਜੀਲੈਂਸ ਨੇ ਆਪਣੀ ਜਾਂਚ ਨੂੰ ਅਕਾਲੀ ਦਲ ਦੇ ਸਾਬਕਾ ਮੰਤਰੀਆਂ, ਵਿਧਾਇਕਾਂ, ਮੁੱਖ ਸੰਸਦੀ ਸਕੱਤਰ ਤੱਕ ਲਿਆਂਦਾ ਹੈ। ਵਿਜੀਲੈਂਸ ਦੀ ਰਡਾਰ 'ਤੇ ਅਕਾਲੀ ਦੇ 6 ਵੱਡੇ ਲੀਡਰ ਹਨ ਜਿਹਨਾਂ 'ਤੇ ਸ਼ੱਕ ਹੈ ਕਿ ਇਹਨਾਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ।
ਅਕਾਲੀ ਦਲ ਦੇ ਇਹਨਾਂ 6 ਵੱਡੇ ਲੀਡਰਾਂ ਖਿਲਾਫ਼ ਵਿਜੀਲੈਂਸ ਨੇ ਕੱਚਾ ਚਿੱਠਾ ਤਿਆਰ ਕਰ ਲਿਆ ਹੈ। ਪੰਜਾਬ ਸਰਕਾਰ ਨੇ ਇਹਨਾਂ ਲੀਡਰਾਂ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਤੱਥ ਇੱਕਠਾ ਕਰਨ ਲਈ SP ਅਤੇ DSP ਲੇਵਲ ਦੇ ਅਧਿਕਾਰੀਆਂ ਦੀ ਡਿਊਟੀ ਲਾਈ ਹੋਈ ਸੀ। ਇਹਨਾਂ ਅਧਿਕਾਰੀਆਂ ਵੱਲੋਂ ਤਿਆਰ ਕੀਤੀਆਂ ਮੁਢਲੀਆਂ ਤੱਥ ਖੋਜ ਰਿਪੋਰਟਾਂ ਦੇ ਆਧਾਰ 'ਤੇ ਹੀ ਵਿਜੀਲੈਂਸ ਕਾਰਵਾਈ ਕਰਨ ਜਾ ਰਹੀ ਹੈ।
ਦਰਅਸਲ ਵਿਜੀਲੈਂਸ ਨੂੰ ਪਿਛਲੇ ਕਈ ਮਹੀਨਿਆਂ ਤੋਂ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੇ ਸਮੇਂ ਵਿਭਾਗਾਂ ਵਿੱਚ ਹੋਏ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇਹਨਾ ਸ਼ਿਕਾਇਤਾਂ ਦੀ ਪੁਸ਼ਟੀ ਲਈ SP ਅਤੇ DSP ਪੱਧਰ ਦੇ ਅਧਿਕਾਰੀਆਂ ਦੀ ਡਿਉਟੀ ਲਾਈ ਸੀ ਜਿਹਨਾ ਨੇ ਆਪਣੀ ਰਿਪੋਰਟ ਵਿਜੀਲੈਂਸ ਨੁੰ ਭੇਜ ਦਿੱਤੀ ਹੈ।
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਵੇਲੇ ਹੋਏ ਸਿੰਜਾਈ ਵਿਭਾਗ ਵਿੱਚ ਹੋਏ ਕਥਿਤ 2000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਵਿੱਚ ਅਕਾਲੀ ਦਲ ਦੇ 2 ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਜਾਂਚ ਦਾ ਸਾਹਮਣਾ ਕਰ ਰਹੇ ਹਨ।
ਇਸ ਤੋਂ ਇਲਾਵਾ ਵਿਜੀਲੈਂਸ ਨੂੰ ਸਿੱਖਿਆ, ਦਿਹਾਤੀ ਵਿਕਾਸ ਤੇ ਪੰਚਾਇਤ, ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਈਆਂ ਵਿੱਤੀ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਵੀ ਹਾਸਲ ਹੋਈਆਂ ਸਨ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਦੇ 2 ਮਾਮਲਿਆਂ 'ਚ ਪੰਜਾਬ ਪੁਲਿਸ ਦਾ DIG ਨਾਮਜ਼ਦ, ਵਿਜੀਲੈਂਸ ਦੀ ਕਾਰਵਾਈ, ABP ਸਾਂਝਾ ਨੇ ਬੀਤੇ ਦਿਨ ਦਿਖਾਈ ਸੀ ਖ਼ਬਰ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial