Punjab News : ਪੰਜਾਬ ਵਿਜੀਲੈਂਸ ਨੇ ਹੁਣ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।  ਬਲਬੀਰ ਸਿੰਘ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਖੰਨਾ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਗਿਰੋਹ ਦੇ 4 ਜਣਿਆਂ ਨੂੰ ਕੀਤਾ ਗ੍ਰਿਫਤਾਰ



ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਬਲਬੀਰ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਪੁੱਛਗਿੱਛ ਦੌਰਾਨ ਕੁਝ ਤੱਥ ਵੀ ਇਕੱਠੇ ਕੀਤੇ ਗਏ ਹਨ।  ਬਲਬੀਰ ਸਿੱਧੂ ਨੂੰ ਕਈ ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਜਾਂਚ ਟੀਮ ਉਨ੍ਹਾਂ ਨੂੰ ਰਿਕਾਰਡ ਸਮੇਤ ਬੁਲਾ ਸਕਦੀ ਹੈ।



ਇਹ ਵੀ ਪੜ੍ਹੋ : ਪੰਜਾਬ 'ਚ ਪੈਦਾ ਹੋ ਸਕਦਾ ਹੈ ਬਿਜਲੀ ਸੰਕਟ! 15 ਹਜ਼ਾਰ ਮੈਗਾਵਾਟ ਤੱਕ ਪਹੁੰਚ ਸਕਦੀ ਹੈ ਮੰਗ


ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਵਿਜੀਲੈਂਸ ਵੱਲੋਂ 21 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਜਾਣੀ ਹੈ। ਦੋਵਾਂ ਨੇਤਾਵਾਂ ਤੋਂ ਵੱਖ-ਵੱਖ ਸਮੇਂ 'ਤੇ ਪੁੱਛਗਿੱਛ ਕੀਤੀ ਜਾਵੇਗੀ। ਸਰਕਾਰ ਵੱਲੋਂ ਚੰਨੀ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਗਏ ਸਨ ਜਦਕਿ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।

 

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਭੇਜ ਕੇ 21 ਅਪ੍ਰੈਲ ਨੂੰ ਤਲਬ ਕੀਤਾ ਹੈ। ਇਹ ਨੋਟਿਸ ਸੋਮਵਾਰ ਦੇਰ ਸ਼ਾਮ ਨੂੰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਮੁਹਾਲੀ ਵਿੱਚ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਚੰਨੀ ਤੋਂ ਕਰੀਬ ਸੱਤ ਘੰਟੇ ਪੁੱਛਗਿੱਛ ਕੀਤੀ ਸੀ।  ਚੰਨੀ 'ਤੇ ਭ੍ਰਿਸ਼ਟਾਚਾਰ ਨੂੰ ਬੜ੍ਹਾਵਾ ਦੇਣ ਅਤੇ ਇਕ ਪ੍ਰੋਜੈਕਟ ਦਾ ਪੈਸਾ ਆਪਣੇ ਬੇਟੇ ਦੇ ਵਿਆਹ 'ਤੇ ਖਰਚ ਕਰਨ ਦਾ ਦੋਸ਼ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।