ਪੜਚੋਲ ਕਰੋ

Punjab News: ਹੁਣ ਅਕਾਲੀ ਦਲ ਦੇ ਸਾਬਕਾ ਮੰਤਰੀਆਂ 'ਤੇ ਸ਼ਿਕੰਜਾ, ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ, ਤਿੰਨ ਸੇਵਾ-ਮੁਕਤ ਆਈਏਐਸ ਅਧਿਕਾਰੀਆਂ ਨੂੰ ਵਿਜੀਲੈਂਸ ਨੇ ਕੀਤਾ ਸੰਮਨ

ਕਾਂਗਰਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਅਕਾਲੀ ਮੰਤਰੀਆਂ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ।

Punjab News: ਕਾਂਗਰਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਅਕਾਲੀ ਮੰਤਰੀਆਂ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਜਾਂਚ ’ਚ ਤੇਜ਼ੀ ਲਿਆਉਂਦਿਆਂ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਮੁੜ ਤਲਬ ਕੀਤਾ ਹੈ। 

ਇਸ ਦੇ ਨਾਲ ਹੀ ਤਿੰਨ ਸੇਵਾ-ਮੁਕਤ ਆਈਏਐਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂ ਨੂੰ ਵੀ ਮੁੜ ਪੁੱਛਗਿੱਛ ਲਈ ਸੱਦਿਆ ਹੈ। ਵਿਜੀਲੈਂਸ ਅਨੁਸਾਰ ਇਨ੍ਹਾਂ ਵਿਅਕਤੀਆਂ ਤੋਂ ਪਹਿਲੀ ਤੋਂ ਤਿੰਨ ਫਰਵਰੀ ਤਕ ਪੁੱਛ-ਪੜਤਾਲ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਕਾਹਨ ਸਿੰਘ ਪੰਨੂ ਤੇ ਸ਼ਰਨਜੀਤ ਢਿੱਲੋਂ ਨੂੰ ਪਹਿਲੀ ਫਰਵਰੀ, ਸਰਵੇਸ਼ ਕੌਸ਼ਲ ਤੇ ਜਨਮੇਜਾ ਸਿੰਘ ਸੇਖੋਂ ਨੂੰ 2 ਫਰਵਰੀ ਤੇ ਕੇਬੀਐਸ ਸਿੱਧੂ ਨੂੰ 3 ਫਰਵਰੀ ਨੂੰ ਤਲਬ ਕੀਤਾ ਹੈ।

ਵਿਜੀਲੈਂਸ ਵੱਲੋਂ ਇਨ੍ਹਾਂ ਨੂੰ ਬੈਂਕ ਖਾਤਿਆਂ ਤੇ ਜਾਇਦਾਦ ਦੇ ਵੇਰਵੇ ਨਾਲ ਲਿਆਉਣ ਲਈ ਕਿਹਾ ਗਿਆ ਹੈ। ਵਿਜੀਲੈਂਸ ਅਨੁਸਾਰ ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸੱਦਿਆ ਗਿਆ ਸੀ ਤੇ ਸਿੰਜਾਈ ਘੁਟਾਲੇ ਨਾਲ ਜੁੜੇ ਅਹਿਮ ਸਵਾਲ ਪੁੱਛੇ ਗਏ ਸਨ। ਵਿਜੀਲੈਂਸ ਮੁਤਾਬਕ ਪਹਿਲਾਂ ਕੀਤੀ ਤਫ਼ਤੀਸ਼ ਦੌਰਾਨ ਪੁੱਛੇ ਗਏ ਸਵਾਲਾਂ ਦੀ ਲੜੀ ਵਿੱਚ ਹੀ ਤਫ਼ਤੀਸ਼ ਨੂੰ ਅੱਗੇ ਤੋਰਿਆ ਜਾਵੇਗਾ। ਬੈਂਕ ਖਾਤਿਆਂ ਤੇ ਜਾਇਦਾਦ ਦੇ ਵੇਰਵਿਆਂ ਤੋਂ ਬਾਅਦ ਹੀ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਤਫ਼ਤੀਸ਼ ਨੂੰ ਅੱਗੇ ਵਧਾਉਣ ਦੇ ਸੰਕੇਤ ਦਿੱਤੇ ਗਏ ਹਨ।

ਕੀ ਹੈ ਪੂਰਾ ਮਾਮਲਾ? 

ਦੱਸ ਦਈਏ ਕਿ ਕਾਂਗਰਸ ਸਰਕਾਰ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120-ਬੀ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਤੇ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। 

ਠੇਕੇਦਾਰ ਗੁਰਿੰਦਰ ਸਿੰਘ ਵੱਲੋਂ ਵਿਜੀਲੈਂਸ ਕੋਲ ਇਕਬਾਲੀਆ ਬਿਆਨ ਦਰਜ ਕਰਵਾਇਆ ਗਿਆ ਸੀ ਜਿਸ ਵਿੱਚ ਉਸ ਨੇ ਇੱਕ ਸੇਵਾ-ਮੁਕਤ ਅਧਿਕਾਰੀ ਨੂੰ 5.50 ਕਰੋੜ, ਦੂਜੇ ਅਧਿਕਾਰੀ ਨੂੰ 8.50 ਕਰੋੜ ਤੇ ਤੀਜੇ ਅਧਿਕਾਰੀ ਨੂੰ 7 ਕਰੋੜ ਰੁਪਏ ਦੀ ਰਿਸ਼ਵਤ ਦੇਣਾ ਮੰਨਿਆ ਸੀ। ਠੇਕੇਦਾਰ ਨੇ ਵਿਭਾਗ ਤੋਂ ਬਿਲ ਪਾਸ ਕਰਾਉਣਾ, ਕੰਮ ਅਲਾਟ ਕਰਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਲਈ ਕਥਿਤ ਰਿਸ਼ਵਤ ਦੇਣ ਦੀ ਗੱਲ ਕਬੂਲ ਕੀਤੀ ਸੀ।

ਠੇਕੇਦਾਰ ਨੇ ਦੋ ਸਾਬਕਾ ਮੰਤਰੀਆਂ ਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਵਿੱਤੀ ਗੱਫਾ ਦੇਣ ਦਾ ਖੁਲਾਸਾ ਕੀਤਾ ਸੀ। ਇਸ ਦਸਤਾਵੇਜ਼ ’ਚ ਇੱਕ ਮੰਤਰੀ ਦੇ ਪੀਏ ਨੂੰ 2.50 ਕਰੋੜ ਰੁਪਏ ਤੇ ਸਾਬਕਾ ਮੰਤਰੀ ਨੂੰ 7 ਕਰੋੜ 35 ਲੱਖ ਰੁਪਏ ਦੇਣ ਦਾ ਇਕਬਾਲ ਕੀਤਾ ਗਿਆ ਹੈ। ਗੁਰਿੰਦਰ ਸਿੰਘ ਨੇ ਦੂਸਰੇ ਮੰਤਰੀ ਨੂੰ 4 ਕਰੋੜ ਰੁਪਏ ਤੇ ਮੰਤਰੀ ਦੇ ਨਿੱਜੀ ਸਹਾਇਕ ਨੂੰ 50 ਲੱਖ ਰੁਪਏ ਦੇਣਾ ਮੰਨਿਆ ਹੈ। 

ਇਹ ਕੇਸ ਭਾਵੇਂ ਕਾਂਗਰਸ ਸਰਕਾਰ ਸਮੇਂ ਦਰਜ ਹੋਇਆ ਸੀ ਪਰ ਕਾਂਗਰਸ ਸਰਕਾਰ ਨੇ ਸੇਵਾ-ਮੁਕਤ ਅਧਿਕਾਰੀਆਂ ਤੇ ਸਾਬਕਾ ਮੰਤਰੀਆਂ ਦੀ ਭੂਮਿਕਾ ਦੀ ਜਾਂਚ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਪੰਜਾਬ ਵਿੱਚ ‘ਆਪ’ ਸਰਕਾਰ ਦੇ ਗਠਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਜਾਂਚ ਦੀ ਪ੍ਰਵਾਨਗੀ ਦਿੱਤੀ ਜਿਸ ਉਪਰੰਤ ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਹੋਈ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget