ਪੜਚੋਲ ਕਰੋ

Punjab News : ਫਰੀਦਕੋਟ 'ਚ ਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦਿਆਂ ਸਰਕਾਰੀ ਡਾਕਟਰ ਨੂੰ ਕੀਤਾ ਗ੍ਰਿਫਤਾਰ

ਦੋਸ਼ ਹੈ ਕਿ ਮੁਲਜ਼ਮ ਡਾਕਟਰ ਨੇ ਇਹ ਰਿਸ਼ਵਤ ਐਮਐਲਆਰ ਰਿਪੋਰਟ ਤਿਆਰ ਕਰਨ ਦੇ ਬਦਲੇ ਮੰਗੀ ਸੀ, ਜਿਸ ਦੀ ਸ਼ਿਕਾਇਤ ਪੀੜਤ ਵੱਲੋਂ ਵਿਜੀਲੈਂਸ ਕੋਲ ਦਰਜ ਕਰਵਾਈ ਗਈ ਸੀ। ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।

Vigilance Team Arrested Government Doctor : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਦੋ ਅਹਿਮ ਗ੍ਰਿਫਤਾਰੀਆਂ ਕੀਤੀਆਂ ਹਨ ਜਿਸ ਦੌਰਾਨ ਸਿਵਲ ਹਸਪਤਾਲ ਕੋਟਕਪੂਰਾ ਜ਼ਿਲ੍ਹਾ ਫਰੀਦਕੋਟ ਦੇ ਮੈਡੀਕਲ ਅਫਸਰ ਡਾ: ਵਿਕਰਮਜੀਤ ਜਿੰਦਲ ਅਤੇ ਇਸੇ ਹਸਪਤਾਲ ਦੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਕੋਟਕਪੂਰਾ ਨੇੜੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤ ਅਨੁਸਾਰ ਹਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਹੋਈ ਤਕਰਾਰ ਦੌਰਾਨ ਸੱਟਾਂ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਸਨ। ਉਨ੍ਹਾਂ ਦੇ ਇਲਾਜ ਦੌਰਾਨ ਡਾ. ਵਿਕਰਮਜੀਤ ਜਿੰਦਲ ਨੇ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਜਾਰੀ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਲਈ 5,000 ਰੁਪਏ ਦੀ ਮੰਗ ਕੀਤੀ।

ਅਗਲੇ ਦਿਨ, ਡਾਕਟਰ ਜਦੋਂ ਸ਼ਿਕਾਇਤਕਰਤਾ ਦਾ ਮੁਆਇਨਾ ਕਰਨ ਲਈ ਵਾਰਡ ਵਿੱਚ ਆਇਆ ਤਾਂ ਉਸਨੂੰ ਉਸਦੇ ਹੱਥ ਦੀ ਹੱਡੀ ਟੁੱਟੀ ਹੋਈ ਹੋਣ ਬਾਰੇ ਦੱਸਿਆ। ਇਸ ਸੱਟ ਨੂੰ ਵੀ ਐਮਐਲਆਰ ਵਿੱਚ ਸ਼ਾਮਲ ਕਰਨ ਲਈ ਡਾਕਟਰ ਵਿਕਰਮਜੀਤ ਜਿੰਦਲ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਬਾਰੇ ਬਾਅਦ ਵਿੱਚ 10,000 ਰੁਪਏ ਵਿੱਚ ਸੌਦਾ ਹੋ ਗਿਆ।

ਇਸ ਤੋਂ ਬਾਅਦ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਨੂੰ ਡਾਕਟਰ ਵਿਕਰਮਜੀਤ ਜਿੰਦਲ ਨੂੰ ਮਿਲਣ ਲਈ ਆਖਿਆ। ਇਸ ਮੁਲਾਕਾਤ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਅਦਾਇਗੀ ਸਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ। ਇਸ ਸਬੂਤ ਦੇ ਅਧਾਰ ਉੱਤੇ ਹੀ ਵਿਜੀਲੈਂਸ ਦੀ ਟੀਮ ਨੇ ਅੱਗੋਂ ਇਸ ਕੇਸ ਦੀ ਕਾਰਵਾਈ ਨੂੰ ਅੰਜਾਮ ਦਿੱਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਉਪਰੰਤ ਅਤੇ ਜਾਲ ਵਿਛਾ ਦਿੱਤਾ ਜਿਸ ਦੇ ਨਤੀਜੇ ਵਜੋਂ ਡਾਕਟਰ ਵਿਕਰਮਜੀਤ ਜਿੰਦਲ ਅਤੇ ਵਾਰਡ ਅਟੈਂਡੈਂਟ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget