Vigilance team in Gurpreet Kangar home: ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਵਿਜੀਲੈਂਸ ਦੀ ਟੀਮ ਪਹੁੰਚੀ ਜਿਸ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਦੀ ਟੀਮ ਅੱਜ ਜਾਇਜਾ ਲੈਣ ਉਨ੍ਹਾਂ ਦੇ ਜੱਦੀ ਪਿੰਡ ਕਾਂਗੜ ਗਈ, ਜਿਥੋਂ ਉਨ੍ਹਾਂ ਨੂੰ ਬਿਨਾਂ ਮੁਲਾਂਕਣ ਕੀਤਿਆਂ ਹੀ ਵਾਪਸ ਆਉਣਾ ਪਿਆ ਹੈ। 


ਇਹ ਵੀ ਪੜ੍ਹੋ: Punjab news: ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ, SGPC ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ


ਇਸ ਦੌਰਾਨ ਗੁਰਪ੍ਰੀਤ ਕਾਂਗੜ ਦੇ ਪੁੱਤਰ ਘਰ ‘ਚ ਮੌਜੂਦ ਸਨ, ਪਰ ਉਨ੍ਹਾਂ ਵੱਲੋਂ ਟੀਮ ਨੂੰ ਸਹਿਯੋਗ ਨਹੀਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਆਮਦਨ ਤੋੋਂ ਵੱਧ ਜਾਇਦਾਦ ਦੇ ਮਾਮਲੇ ‘ਚ ਵਿਜੀਲੈਂਸ ਟੀਮ ਗੁਰਪ੍ਰੀਤ ਕਾਂਗੜ ਦੇ ਘਰ ਪਹੁੰਚੀ ਸੀ। ਇਸ ਮੌਕੇ ਅਸੈੱਸਮੈਂਟ ਕਰਨ ਵਾਲੀ ਟੀਮ ਵੀ ਮੌੌਜੂਦ ਰਹੀ ਸੀ। ਦੱਸ ਦਈਏ ਕਿ ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਭਾਜਪਾ ਵਿੱਚ ਵੀ ਸ਼ਾਮਿਲ ਹੋ ਗਏ ਸਨ ਪਰ ਹੁਣ ਫਿਰ ਘਰ ਵਾਪਸ  ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। 


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸਿਗਰਟਾਂ 'ਤੇ ਡਾਕਾ! ਸਾਢੇ ਤਿੰਨ ਲੱਖ ਦੀਆਂ ਵਿਦੇਸ਼ੀ ਸਿਗਰਟਾਂ ਲੈ ਗਏ ਲੁਟੇਰੇ