Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ ਰਹੇ ਕੈਪਟਨ ਸੰਦੀਪ ਸੰਧੂ ਨੂੰ ਲੁਧਿਆਣਾ ਵਿਜੀਲੈਂਸ ਬਿਊਰੋ ਵੱਲੋਂ ਸਟਰੀਟ ਲਾਈਟ, ਏ.ਆਰ.ਓ ਅਤੇ ਸਪੋਰਟਸ ਕਿੱਟ ਘੁਟਾਲੇ ਅਤੇ 53 ਲੱਖ ਦੇ ਸਪੋਰਟਸ ਕਿੱਟ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।


ਜ਼ਿਕਰ ਕਰ ਦਈਏ ਕਿ ਇਸ ਮਾਮਲੇ ਵਿੱਚ ਅੱਜ ਕੈਪਟਨ ਸੰਦੀਪ ਸੰਧੂ ਸਮੇਤ ਠੇਕੇਦਾਰਾਂ ਖਿਲਾਫ ਮਾਮਲਾ ਦਰਜ ਕਰਕੇ ਸਟਰੀਟ ਲਾਈਟਾਂ ਲਗਾਉਣ ਵਾਲੇ ਗੌਰਵ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਜ਼ਮਾਨਤ ’ਤੇ ਹਨ।


ਸਿੰਧਵਾ ਬੇਟ ਵਿੱਚ ਕੈਪਟਨ ਸੰਦੀਪ ਸਿੰਘ ਸੰਧੂ ਦੀ ਤਰਫੋਂ ਸਟਰੀਟ ਲਾਈਟਾਂ ਲਗਾਈਆਂ ਗਈਆਂ। ਇਨ੍ਹਾਂ ਸਟਰੀਟ ਲਾਈਟਾਂ 'ਤੇ 65 ਲੱਖ ਰੁਪਏ ਖਰਚ ਕੀਤੇ ਗਏ, 23 ਲੱਖ ਦਾ ਆਰ.ਓ ਸਿਸਟਮ ਲਗਾਇਆ ਗਿਆ ਅਤੇ 53 ਲੱਖ ਦੀ ਸਪੋਰਟ ਕਿੱਟ ਦੀ ਘਪਲੇਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਲਾਈਟਾਂ ਲਗਾਉਣ ਵਾਲੇ ਗੋਰਵ ਸ਼ਰਮਾ ਅਤੇ ਹਰਪ੍ਰੀਤ ਸਿੰਘ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।