ਪੜਚੋਲ ਕਰੋ

Punjab Rice distribution scam: ਪੰਜਾਬ 'ਚ ਚੱਲ ਰਹੇ ਵੱਡੇ ਸਕੈਮ ਦਾ ਪਰਦਾਫਾਸ਼, ਗਰੀਬਾਂ ਦੇ ਹੱਕ ਮਾਰ ਰਹੇ ਸੀ ਵੱਡੇ ਲੋਕ

Punjab Rice distribution scam: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ।

Punjab Rice distribution scam: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਗੋਦਾਮ ’ਤੇ ਛਾਪੇਮਾਰੀ ਕਰਕੇ 1.55 ਕਰੋੜ ਰੁਪਏ ਦੇ ਵੱਡੇ ਗ਼ਬਨ ਦਾ ਪਰਦਾਫਾਸ਼ ਕਰਦਿਆਂ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕੀਤੇ ਹਨ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ  ਸਣੇ  ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ, ਮੌੜ ਮੰਡੀ, ਬਠਿੰਡਾ ਦੇ ਮਾਲਕ, ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਦੀ ਜਾਂਚ ਦੌਰਾਨ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ/ਕਰਮਚਾਰੀਆਂ/ਨਿਗਰਾਨਾਂ ਦੀ ਭੂਮਿਕਾ ਵੀ  ਵਿਚਾਰੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ‘ਭਾਰਤ ਬ੍ਰਾਂਡ’ ਸਕੀਮ ਤਹਿਤ ਰਾਸ਼ਟਰੀ ਸਹਿਕਾਰੀ ਖ਼ਪਤਕਾਰ ਫੈਡਰੇਸ਼ਨ ਆਫ ਇੰਡੀਆ ਵੱਲੋਂ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਲਗਭਗ 70,000 ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਸਨ, ਜਿੰਨ੍ਹਾਂ ਦੀ ਕੀਮਤ ਲਗਭਗ 130 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀ ਥੈਲਿਆਂ ਵਿੱਚ 18.50 ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੰਡੇ ਜਾਣੇ ਸੀ। ਬਠਿੰਡਾ ਜ਼ਿਲ੍ਹੇ ਵਿੱਚ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਇਹ ਚੌਲ ਲਾਭਪਾਤਰੀਆਂ ਨੂੰ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਫਰਮ ਨੂੰ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਵਿੱਚ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਚੌਲਾਂ ਦੀਆਂ 1138 ਬੋਰੀਆਂ ਨਾਲ ਲੱਦੇ 2 ਟਰੱਕ ਜ਼ਬਤ ਕਰ ਲਏ ਹਨ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਭੇਜੇ ਜਾਣੇ ਸਨ ,ਪਰ ਟੈਂਡਰਰ ਫਰਮ ਨੇ ਚੌਲਾਂ ਨੂੰ ਅੱਗੇ ਚੌਲ-ਫ਼ਰੋਸ਼ਾਂ ਨੂੰ ਸਿੱਧੇ ਵੇਚਣ ਦੇ ਇਰਾਦੇ ਨਾਲ ਨਾ ਤਾਂ ਚੌਲਾਂ ਦੀ ਸਫਾਈ ਨਹੀਂ ਕੀਤੀ ਅਤੇ ਨਾ ਹੀ ਚੌਲ ਬੋਰੀਆਂ ਵਿੱਚ ਭਰੇ।

ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰੱਖੇ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਹਿੰਗੇ ਭਾਅ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
Farmers Protest: ਪੰਜਾਬ ਦੇ ਕਿਸਾਨਾਂ ਨੂੰ ਮਿਲੇਗਾ ਹਰਿਆਣਾ ਦਾ ਸਾਥ, ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚੜੂਨੀ, ਹੋ ਸਕਦਾ ਵੱਡਾ ਐਲਾਨ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
PF ਖਾਤੇ 'ਚ ਹੁਣ ਤੱਕ ਕਿੰਨੇ ਪੈਸੇ ਹੋਏ ਜਮ੍ਹਾ, ਇਦਾਂ ਕਰੋ ਪਤਾ, ਜਾਣੋ ਸੌਖਾ ਤਰੀਕਾ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਖੁੱਲ੍ਹੇ ਸਾਰੇ ਭੇਦ, ਪੰਜਾਬੀਆਂ ਵਿਚਾਲੇ ਮੱਚੀ ਹਲਚਲ, FIR ਦਰਜ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਪੰਜਾਬ ਪੁਲਿਸ ਦੇ DGP ਗੋਰਵ ਯਾਦਵ ਪਹੁੰਚੇ ਖਨੌਰੀ ਬਾਰਡਰ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Embed widget