ਬਲਾਚੌਰ: ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਵਿਰੋਧ ਜਾਰੀ ਹੈ। ਪੰਜਾਬ ਅੰਦਰ ਤਾਂ ਬੀਜੇਪੀ ਲੀਡਰਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਅੱਜ ਬਲਾਚੌਰ ਨੇੜਲੇ ਪਿੰਡ ਗੁੱਲਪੁਰ ਵਿੱਚ ਸਾਬਕਾ ਕੇਂਦਰੀ ਮੰਤਰੀ ਤੇ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਦਾ ਜਬਰਦਸਤ ਵਿਰੋਧ ਹੋਇਆ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਸਾਂਪਲਾ ਇੱਥੇ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਲਈ ਪੁੱਜੇ ਸੀ। ਕਿਸਾਨਾਂ ਨੂੰ ਜਦੋਂ ਸਾਂਪਲਾ ਦੇ ਆਉਣ ਦਾ ਪਤਾ ਲੱਗਾ ਤਾਂ ਉਹ ਕਾਲੀਆਂ ਝੰਡੀਆਂ ਲੈ ਕੇ ਘਿਰਾਓ ਲਈ ਪਹੁੰਚ ਗਏ। ਵੱਡੀ ਗਿਣਤੀ ਕਿਸਾਨਾਂ ਨੇ ਸਾਂਪਲਾ ਨੂੰ ਕਾਲੀਆਂ ਝੰਡੀਆਂ ਵਿਖਾ ਵਿਰੋਧ ਪ੍ਰਦਰਸ਼ਨ ਕੀਤਾ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪੁਲਿਸ ਫੋਰਸ ਨੇ ਵਿਜੇ ਸਾਂਪਲਾ ਨੂੰ ਸੁਰੱਖਿਅਤ ਕੱਢ ਕੇ ਚੰਗੀਗੜ੍ਹ ਨੂੰ ਰਵਾਨਾ ਕਰ ਦਿੱਤਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਬੀਜੇਪੀ ਸਰਕਾਰ ਦਾ ਕੋਈ ਵੀ ਨੁਮਾਇਦਾ ਇਲਾਕੇ 'ਚ ਆਵੇਗਾ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ