ਹਾਂ ਥੋਡਾ ਦਰਦ ਹੁਆ..! ਅਸੀਂ ਤਾਂ ਆਪਣਾ ਖ਼ੂਨ ਪਸੀਨਾ ਵਹ੍ਹਾ ਦਿੱਤਾ ਹੁਣ...., ਵਿਜੇ ਸਾਂਪਲਾ ਨੇ ਦੁੱਖ ਦੱਸਣ ਲਈ ਲਿਆ X ਦਾ ਸਹਾਰਾ
ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦਾ ਦਰਦ ਛਲਕਿਆ ਹੈ।
Punjab Politics: ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਗਈ ਹੈ। ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਗਈ ਹੈ ਜਿਸ ਤੋਂ ਬਾਅਦ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦਾ ਦਰਦ ਛਲਕਿਆ ਹੈ।
ਵਿਜੇ ਸਾਂਪਲਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਸੀਂ ਤਾਂ ਆਪਣਾ ਖ਼ੂਨ ਪਸੀਨਾ ਵਹਾ ਦਿੱਤਾ ਹੁਣ ਬਾਰਿਸ਼ਾਂ ਹੀ ਲਿਖਣਗੀਆਂ ਮੁਕੱਦਰ ਜ਼ਮੀਨ ਦਾ
हमनें तो अपना खून पसीना बहा दिया।
— Vijay Sampla (@thevijaysampla) April 16, 2024
अब बारिशें लिखेंगी मुक्कदर जमीन का। pic.twitter.com/NsFcrotPIP
ਇਸ ਤੋਂ ਪਹਿਲਾਂ ਵਿਜੇ ਸਾਂਪਲਾ ਨੇ ਟਵੀਟ ਕਰਕੇ ਕਿਹਾ ਸੀ ਕਿ ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਣਾ ਚਾਹੀਦਾ ਹੈ, ਮੇਰੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਨੇ ਮੇਰਾ ਸਾਥ ਦਿੱਤਾ।
एक रास्ता बंद होता है भगवान और कई रास्ते खोल देता है। मेरे लिए भी भगवान ने कोई रास्ता ज़रूर निर्धारित किया होगा ।मेरा साथ देने वाले सभी साथियों का बहुत- बहुत धन्यवाद ।
— Vijay Sampla (@thevijaysampla) April 16, 2024
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ