Punjab news: ਹੁਸ਼ਿਆਰਪੁਰ ਲੋਕ  ਸਭਾ ਸੀਟ ਤੋਂ ਟਿਕਟ ਕੱਟਣ ਤੋਂ ਬਾਅਦ ਭਾਜਪਾ ਦੇ ਸਾਬਕਾ ਸਾਂਸਦ ਵਿਜੈ ਸਾਂਪਲਾ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਾਂਪਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਰਾਹੀਂ ਭਾਜਪਾ ਤੋਂ ਆਪਣੇ ਰਾਹ ਵਖਰੇ ਹੋਣ ਦਾ ਇਸ਼ਾਰਾ ਕੀਤਾ।


ਸਾਂਪਲਾ ਨੇ ਲਿਖਿਆ ਹੈ ਕਿ ਇੱਕ ਰਾਹ ਬੰਦ ਹੁੰਦਾ ਹੈ ਤਾਂ ਰੱਬ ਕਈ ਹੋਰ ਰਾਹ ਖੋਲ੍ਹ ਦਿੰਦਾ ਹੈ, ਮੇਰੇ ਲਈ ਵੀ ਰੱਬ ਨੇ ਕੋਈ ਰਾਹ ਜ਼ਰੂਰ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਬਹੁਤ-ਬਹੁਤ ਧੰਨਵਾਦ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦਾ ਪਰਿਵਾਰ ਹਟਾ ਕੇ ਬਿਨਾਂ ਕੁਝ ਬਹੁਤ ਕੁਝ ਕਹਿ ਦਿੱਤਾ ਹੈ।




ਉੱਥੇ ਹੀ ਚਰਚਾ ਚੱਲ ਰਹੀ ਹੈ ਕਿ ਸਾਂਪਲਾ ਭਾਜਪਾ ਦਾ ਪੱਲਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸਾਂਪਲਾ ਨੇ ਹਾਲੇ ਇਸ ਬਾਰ ਕੁਝ ਵੀ ਸਪੱਸ਼ਟੀਕਰਨ ਨਹੀਂ ਦਿੱਤਾ ਹੈ। ਜੇਕਰ ਵਿਜੈ ਸਾਂਪਲ ਕਾਂਗਰਸ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਕਾਂਗਰਸ ਟਿਕਟ ਦੇ ਸਕਦੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Punjab Politics: ਤੂੰ ਮੇਰਾ ਵਿਰੋਧੀ, ਮੈਂ ਤੇਰਾ ਵਿਰੋਧੀ, ਤੇਰੀ ਪਾਰਟੀ ਮੇਰੀ, ਮੇਰੀ ਪਾਰਟੀ ਤੇਰੀ, ਲੀਡਰਾਂ ਦੀ ਤਿਕੜਮਾਂ ਘੁੰਮਾ ਦੇਣਗੀਆਂ ਸਿਰ !