Vijay Singla Arrested: ਗ੍ਰਿਫਤਾਰੀ ਮਗਰੋਂ ਵਿਜੇ ਸਿੰਗਲਾ ਦਾ ਵੱਡਾ ਬਿਆਨ- ਪਾਰਟੀ ਨੂੰ ਬਦਨਾਮ ਕਰਨ ਲਈ ਮੇਰੇ ਖਿਲਾਫ ਸਾਜ਼ਿਸ਼...
ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ OSD ਪ੍ਰਦੀਪ ਨੂੰ ਵੀ 27 ਮਈ ਤਕ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਦੌਰਾਨ ਵਿਜੇ ਸਿੰਗਲਾ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ।
ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ OSD ਪ੍ਰਦੀਪ ਨੂੰ ਵੀ 27 ਮਈ ਤਕ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਦੌਰਾਨ ਵਿਜੇ ਸਿੰਗਲਾ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਕਿਹਾ ਕਿ ਇਹ ਸਾਜ਼ਿਸ਼ ਹੈ ਪਾਰਟੀ ਨੂੰ ਬਦਨਾਮ ਕਰਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਜਿੱਤਣ ਮਗਰੋਂ ਮਾਨ ਸਰਕਾਰ ਲਗਾਤਾਰ ਵੱਡੇ ਐਕਸ਼ਨ ਕਰ ਰਹੀ ਹੈ। ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਹੀ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ 'ਚ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਹਰ ਪਾਸੇ ਤਾਰੀਫ ਕੀਤੀ ਜਾ ਰਹੀ ਹੈ।
ਜਾਣੋ ਕੀ ਹੈ ਮਾਮਲਾ
58 ਕਰੋੜ ਦੇ ਕੰਮ ਦੇ ਮਾਮਲੇ 'ਚੋਂ ਵਿਜੇ ਸਿੰਗਲਾ ਤੇ ਓਐਸਡੀ ਨੇ ਵੀ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।