ਰਵਨੀਤ ਕੌਰ ਦੀ ਰਿਪੋਰਟ
ਚੰਡੀਗੜ੍ਹ : ਡਾ. ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ OSD ਪ੍ਰਦੀਪ ਨੂੰ ਵੀ 27 ਮਈ ਤਕ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਦੌਰਾਨ ਵਿਜੇ ਸਿੰਗਲਾ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਕਿਹਾ ਕਿ ਇਹ ਸਾਜ਼ਿਸ਼ ਹੈ ਪਾਰਟੀ ਨੂੰ ਬਦਨਾਮ ਕਰਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣਾਂ ਜਿੱਤਣ ਮਗਰੋਂ ਮਾਨ ਸਰਕਾਰ ਲਗਾਤਾਰ ਵੱਡੇ ਐਕਸ਼ਨ ਕਰ ਰਹੀ ਹੈ। ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੇ ਹੀ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ 'ਚ ਬਰਖਾਸਤ ਕਰ ਦਿੱਤਾ ਹੈ। ਇਸ ਫੈਸਲੇ ਦੀ ਹਰ ਪਾਸੇ ਤਾਰੀਫ ਕੀਤੀ ਜਾ ਰਹੀ ਹੈ।
ਜਾਣੋ ਕੀ ਹੈ ਮਾਮਲਾ
58 ਕਰੋੜ ਦੇ ਕੰਮ ਦੇ ਮਾਮਲੇ 'ਚੋਂ ਵਿਜੇ ਸਿੰਗਲਾ ਤੇ ਓਐਸਡੀ ਨੇ ਵੀ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਤੋਂ ਠੇਕੇ 'ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ 'ਤੇ ਕਾਰਵਾਈ ਹੋਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਹੈ। ਦੱਸ ਦੇਈਏ ਕਿ ਦੇਸ਼ ਦੇ ਇਤਿਹਾਸ ਵਿੱਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ 'ਤੇ ਸਖ਼ਤ ਐਕਸ਼ਨ ਲਿਆ ਹੈ।ਸਾਲ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਆਪਣੇ ਇੱਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿੱਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।