Punjab News: ਵਿਕਾਸ ਬੱਗਾ ਦੀ ਹੱਤਿਆ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਵੱਡੀ ਕਾਮਯਾਬੀ, ਦੋ ਹਮਲਾਵਰਾਂ ਨੂੰ ਕੀਤਾ ਗ੍ਰਿਫਤਾਰ, ਹੱਤਿਆ ਕਾਂਡ ਦੇ ਤਾਰ ਜੁੜੇ ਸਰਹੱਦ ਪਾਰ
Vikas Bagga murder: ਵਿਕਾਸ ਬੱਗਾ ਦੀ ਹੱਤਿਆ ਮਾਮਲੇ 'ਚ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੰਜਾਬ ਪੁਲਿਸ ਵੱਲੋਂ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੱਤਿਆ ਕਾਂਡ ਦੇ ਤਾਰ ਸਰਹੱਦ ਪਾਰ ਤੋਂ ਪਾਰ ਜੁੜੇ ਹੋਏ ਹਨ।
Punjab News: 13 ਅਪ੍ਰੈਲ ਨੂੰ ਰੋਪੜ ਜ਼ਿਲ੍ਹੇ ਦੇ ਨੰਗਲ 'ਚ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ (Vikas Bagga) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮਾਮਲੇ ਦੇ ਵਿੱਚ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੰਜਾਬ ਪੁਲਿਸ ਨੇ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ ਵਿੱਚ ਵਰਤੀ ਗਈ ਸਕੂਟੀ, 2 ਪਿਸਤੌਲ ਅਤੇ 16 ਗੋਲੀਆਂ ਬਰਾਮਦ ਹੋਈਆਂ ਹਨ। ਹਮਲਾਵਰ ਮਨਦੀਪ ਕੁਮਾਰ ਅਤੇ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨਾਂ ਦੇ ਇਸ਼ਾਰੇ 'ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਦੀ ਨੰਗਲ 'ਚ ਹੱਤਿਆ ਕਰ ਦਿੱਤੀ ਗਈ ਸੀ।
In a major breakthrough, Rupnagar Police in a joint operation with SSOC #Mohali, has solved the Vikas Prabhakar Murder Case in less than 3 days with the arrest of 2 operatives of a terror module backed by #Pakistan based terrorist masterminds
— DGP Punjab Police (@DGPPunjabPolice) April 16, 2024
On the basis of scientific… pic.twitter.com/nDjZOrX2hz
ਜ਼ਿਕਰਯੋਗ ਹੈ ਕਿ 13 ਅਪ੍ਰੈਲ ਨੂੰ ਨੰਗਲ ਵਿੱਚ ਵੀ ਸਮਾਜ ਲਈ ਕੰਮ ਕਰਨ ਵਾਲੇ ਵਿਕਾਸ ਬੱਗਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ ਤੋਂ ਬਾਅਦ ਲੋਕਾਂ ਦੇ ਵਿੱਚ ਕਾਫੀ ਰੋਸ ਦੇਖਣ ਨੂੰ ਮਿਲਿਆ। ਉੱਧਰ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕਰਕੇ ਦੋਸ਼ੀਆਂ ਨੂੰ ਲੱਭ ਰਹੀ ਸੀ। ਅੱਜ ਪੁਲਿਸ ਦੇ ਹੱਥ ਵੱਡੀ ਕਾਯਮਾਬੀ ਲੱਗੀ। ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।