Punjab News: 13 ਅਪ੍ਰੈਲ ਨੂੰ ਰੋਪੜ ਜ਼ਿਲ੍ਹੇ ਦੇ ਨੰਗਲ 'ਚ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ (Vikas Bagga) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮਾਮਲੇ ਦੇ ਵਿੱਚ ਲੈ ਕੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੰਜਾਬ ਪੁਲਿਸ ਨੇ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹਮਲੇ ਵਿੱਚ ਵਰਤੀ ਗਈ ਸਕੂਟੀ, 2 ਪਿਸਤੌਲ ਅਤੇ 16 ਗੋਲੀਆਂ ਬਰਾਮਦ ਹੋਈਆਂ ਹਨ। ਹਮਲਾਵਰ ਮਨਦੀਪ ਕੁਮਾਰ ਅਤੇ ਸੁਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨਾਂ ਦੇ ਇਸ਼ਾਰੇ 'ਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਦੀ ਨੰਗਲ 'ਚ ਹੱਤਿਆ ਕਰ ਦਿੱਤੀ ਗਈ ਸੀ।


 






ਜ਼ਿਕਰਯੋਗ ਹੈ ਕਿ 13 ਅਪ੍ਰੈਲ ਨੂੰ ਨੰਗਲ ਵਿੱਚ ਵੀ ਸਮਾਜ ਲਈ ਕੰਮ ਕਰਨ ਵਾਲੇ ਵਿਕਾਸ ਬੱਗਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ ਤੋਂ ਬਾਅਦ ਲੋਕਾਂ ਦੇ ਵਿੱਚ ਕਾਫੀ ਰੋਸ ਦੇਖਣ ਨੂੰ ਮਿਲਿਆ। ਉੱਧਰ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕਰਕੇ ਦੋਸ਼ੀਆਂ ਨੂੰ ਲੱਭ ਰਹੀ ਸੀ। ਅੱਜ ਪੁਲਿਸ ਦੇ ਹੱਥ ਵੱਡੀ ਕਾਯਮਾਬੀ ਲੱਗੀ। ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।