ਨਵੀਂ ਦਿੱਲੀ : ਲਾਰੇਂਸ ਬਿਸ਼ਨੋਈ ਦੇ ਕਰੀਬੀ 'ਤੇ NIA ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲਾਰੇਂਸ ਬਿਸ਼ਨੋਈ ਦਾ ਸੱਜਾ ਹੱਥ ਦੱਸੇ ਜਾਂਦੇ ਅਯੋਧਿਆ ਦੇ ਲੀਡਰ ਵਿਕਾਸ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। NIA ਨੇ ਵਿਕਾਸ ਨੂੰ ਦਿੱਲੀ ਤੋਂ ਕਾਬੂ ਕੀਤਾ ਸੀ। ਵਿਕਾਸ ਸਿੰਘ 'ਤੇ ਲਾਰੇਂਸ ਗੈਂਗ ਨਾਲ ਜੁੜੇ ਹੋਣ ਦੇ ਇਲਜ਼ਾਮ ਹਨ। ਜਿਸ ਕਰਕੇ NIA  ਨੇ ਇਹ ਕਾਰਵਾਈ ਕੀਤੀ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। 


ਵਿਕਾਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਐਨਆਈਏ ਨੇ ਉਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਵਿਕਾਸ ਸਿੰਘ ਨੂੰ ਪੰਜ ਦਿਨਾਂ ਲਈ NIA ਦੀ ਹਿਰਾਸਤ ਵਿੱਚ ਭੇਜ ਦਿੱਤਾ। ਹਲਾਂਕਿ NIA  ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ।  ਹੁਣ ਵਿਕਾਸ ਦੇ ਸਬੰਧਾਂ ਨੂੰ ਲੈ ਕੇ ਲਾਰੇਂਸ ਬਿਸ਼ਨੋਈ ਗੈਂਗ ਤੋਂ ਪੁੱਛਗਿੱਛ ਕੀਤੀ ਜਾਵੇਗੀ। 


ਜਾਣਕਾਰੀ ਅਨੁਸਾਰ ਐਨਆਈਏ ਨੂੰ ਸ਼ੱਕ ਹੈ ਕਿ ਲਾਰੇਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਦੀ ਯੂਪੀ ਵਿੱਚ ਪਨਾਹ ਲਈ ਵਿਕਾਸ ਸਿੰਘ ਨੇ ਹੀ ਸਾਰਾ ਪ੍ਰਬੰਧ ਕੀਤਾ ਸੀ। ਜਿਸ ਦੀ ਜਾਂਚ ਹੁਣ ਐਨਆਈਏ ਕਰੇਗੀ। ਹਾਲ ਹੀ 'ਚ NIA ਨੇ ਇਸ ਗਿਰੋਹ ਨਾਲ ਜੁੜੇ ਇਕ ਖਾਲਿਸਤਾਨੀ ਸਮਰਥਕ ਨੂੰ ਫੜਿਆ ਸੀ, ਜਿਸ ਤੋਂ ਪੁੱਛਗਿੱਛ ਦੌਰਾਨ ਵਿਕਾਸ ਦਾ ਨਾਂ ਸਾਹਮਣੇ ਆਇਆ ਸੀ।


ਅਦਾਲਤ 'ਚ ਪੇਸ਼ ਕੀਤੇ ਗਏ ਆਪਣੇ ਪੱਤਰ 'ਚ NIA ਨੇ ਕਿਹਾ ਹੈ ਕਿ ਵਿਕਾਸ ਨੇ 2022 'ਚ ਪੰਜਾਬ ਦੇ ਮੋਹਾਲੀ 'ਚ ਇੰਟੈਲੀਜੈਂਸ ਹੈੱਡ ਕੁਆਰਟਰ 'ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਲੁਕਣ 'ਚ ਮਦਦ ਕੀਤੀ ਸੀ। ਪਿਛਲੇ ਮਹੀਨੇ, ਐਨਆਈਏ ਨੇ ਅਯੁੱਧਿਆ ਵਿੱਚ ਵਿਕਾਸ ਦੇ ਜੱਦੀ ਪਿੰਡ ਅਤੇ ਲਖਨਊ ਵਿੱਚ ਗੋਮਤੀ ਨਗਰ ਐਕਸਟੈਂਸ਼ਨ ਵਿੱਚ ਪਾਰਕ ਵਿਊ ਅਪਾਰਟਮੈਂਟ ਵਿੱਚ ਸਥਿਤ ਉਸਦੀ ਰਿਹਾਇਸ਼ ਉੱਤੇ ਛਾਪੇਮਾਰੀ ਕੀਤੀ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।