ਪੜਚੋਲ ਕਰੋ
Punjab News : ਸੀਐਮ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਵਿਕਲਾਂਗ ਨੂੰ ਪੁਲਿਸ ਨੇ ਰੋਕਿਆ , ਵਿਕਲਾਂਗ ਬੋਲੇ -ਪਿਛਲੀਆਂ ਸਰਕਾਰਾਂ ਤੇ ਮੌਜੂਦਾ ਸਰਕਾਰ 'ਚ ਕੋਈ ਅੰਤਰ ਨਹੀਂ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਹੈ। ਇਸ ਸਮਾਗਮ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਮਿਲਣ ਪਹੁੰਚੇ ਵਿਕਲਾਂਗ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ।

Viklang
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਹੈ। ਇਸ ਸਮਾਗਮ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਮਿਲਣ ਪਹੁੰਚੇ ਵਿਕਲਾਂਗ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ। ਵਿਕਲਾਂਗ ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਸਟੇਡੀਅਮ ਦੇ ਸਮੂਹ ਹੇਠਾਂ ਤੋਂ ਇਧਰ-ਉਧਰ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਲਾਗੂ ਕਰਨ ਦੀ ਗੱਲ ਆਖੀ ਗਈ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਿਆਂ ਵਿਚ 4 ਪ੍ਰਤੀਸ਼ਤ ਕੋਟੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਸਬੰਧ ਵਿਚ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਮੰਗ ਪੱਤਰ ਦੇਣ ਲਈ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਪਹੁੰਚੇ ਸਨ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਵਿਚ ਕੋਈ ਅੰਤਰ ਨਹੀਂ ਹੈ।
ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿੱਚ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਬਠਿੰਡਾ ਵਾਸੀਆਂ ਲਈ ਨਵਾਂ ਬੱਸ ਸਟੈਂਡ ਬਣਾਉਣ ਕੇ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 400 ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਨੌਜਵਾਨਾਂ ਦਾ ਆਈਲਟਸ ਕਰ ਵਿਦੇਸ਼ ਜਾਣ ਉੱਪਰ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਦੁੱਖ ਮੰਤਰੀ ਕਹਿ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮ ਜਲਦ ਪੱਕੇ ਕੀਤੇ ਜਾਣਗੇ।
ਦੱਸ ਦਈਏ ਕਿ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਪਹਿਲੀ ਵਾਰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਲਈ ਪੁੱਜੇ। ਪਰੇਡ ਦਾ ਨਿਰੀਖਣ ਕਰਨ ਉਪਰੰਤ ਉਨ੍ਹਾਂ ਬਠਿੰਡਾ ਸਮੇਤ ਸਮੁੱਚੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਰਿਆਂ ਨੂੰ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਜੇਕਰ ਅੱਜ ਸੂਬੇ ਦੇ ਡੀਸੀ, ਐਸਐਸਪੀ, ਵਿਧਾਇਕ, ਸੰਸਦ ਮੈਂਬਰ, ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਹਨ ਤਾਂ ਸਿਰਫ ਸ਼ਹੀਦਾਂ ਦੀ ਬਦੌਲਤ।
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਨਾ ਦਿੱਤੀਆਂ ਹੁੰਦੀਆਂ ਤਾਂ ਅੱਜ ਦੇਸ਼ ਗੁਲਾਮ ਹੁੰਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਅੱਜ ਵੀ ਦੇਸ਼ ਦੀ ਸਰਹੱਦ 'ਤੇ ਪੰਜਾਬੀ ਪਹਿਲੇ ਮੋਰਚੇ 'ਤੇ ਖੜ੍ਹੇ ਹਨ। ਇਸੇ ਕਰਕੇ ਪੰਜਾਬ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਤੇ ਇਨਕਲਾਬ ਲਈ ਜਾਣਿਆ ਜਾਂਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















