'ਆਪ' ਸਰਕਾਰ ਆਉਂਦਿਆਂ ਹੀ ਬਦਲਣ ਲੱਗਾ ਪਿੰਡਾਂ ਮਾਹੌਲ, ਗੁਰਦੁਆਰਿਆਂ ਤੋਂ ਅਨਾਊਂਸਮੈਂਟ ਕਰ ਨਸ਼ਾ ਤਸਕਰਾਂ ਨੂੰ ਚੇਤਾਵਨੀ
ਰਾਜਿੰਦਰ ਸਿੰਘ ਬਬਲਾ ਨੇ ਕਿਹਾ ਹੈ ਕਿ ਪੁਲਿਸ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਸੰਪਰਕ ਕਰਕੇ ਜਾਣਕਾਰੀ ਲੈ ਰਹੇ ਹਨ ਕਿ ਉਨ੍ਹਾਂ ਨੂੰ ਵੀ ਇਸ ਬਾਬਤ ਜਾਣਕਾਰੀ ਮਿਲੇ ਤੇ ਉਹ ਦੋਸ਼ੀਆਂ ਖਿਲਾਫ ਕਾਰਵਾਈ ਕਰ ਸਕਣ।
Village environment changes after AAP government comes in power in Punjab, announcement from Gurdwara Sahib in village Balad Kalan of sub division Bhavanigarh is going viral on social media
ਸੰਗਰੂਰ: ਸਬ ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਲੀਡਰ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ ਅਨਾਊਂਸਮੈਂਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਅਨਾਊਂਸਮੈਂਟ ਵਿੱਚ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਿੰਡ ਵਿੱਚ ਨਸ਼ਾ ਵੇਚਣਾ ਬੰਦ ਕਰ ਦੇਣ। ਜੇਕਰ ਉਨ੍ਹਾਂ ਨੇ ਨਸ਼ਾ ਵੇਚਿਆ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡ ਵਿੱਚ ਬਾਹਰੋਂ ਨਸ਼ਾ ਲਿਆਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ।
ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਚਿਤਾਵਨੀ ਮਗਰੋਂ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੀ ਅਨਾਊਂਸਮੈਂਟ ਕਰਨ ਨਾਲ ਨਸ਼ਾ ਸਮਗਲਿੰਗ ਦੇ ਧੰਦੇ ਨੂੰ ਠੱਲ੍ਹ ਪੈਣ ਦੀ ਉਮੀਦ ਜਾਗੀ ਹੈ। ਪਿੰਡ ਵਿੱਚ ਅਨਾਊਂਸਮੈਂਟ ਕਰਨ ਵਾਲੇ ਰਜਿੰਦਰ ਸਿੰਘ ਬਬਲਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਲੀਡਰ ਹੈ ਤੇ ਲੰਬੇ ਸਮੇਂ ਤੋਂ ਉਹ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਵਿਰੁੱਧ ਕੋਈ ਐਕਸ਼ਨ ਨਹੀਂ ਲਿਆ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਮਗਰੋਂ ਸਾਨੂੰ ਇਹ ਉਮੀਦ ਜਾਗੀ ਹੈ ਕਿ ਪਿੰਡਾਂ ਵਿੱਚੋਂ ਨਸ਼ਾ ਖ਼ਤਮ ਕੀਤਾ ਜਾਵੇ। ਇਸੇ ਕੜੀ ਤਹਿਤ ਉਨ੍ਹਾਂ ਵੀ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਅਨਾਊਂਸਮੈਂਟ ਕੀਤੀ ਜਿਸ ਮਗਰੋਂ ਹੁਣ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜ ਰਹੇ ਹਨ।
ਰਾਜਿੰਦਰ ਸਿੰਘ ਬਬਲਾ ਨੇ ਕਿਹਾ ਹੈ ਕਿ ਪੁਲਿਸ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਸੰਪਰਕ ਕਰਕੇ ਜਾਣਕਾਰੀ ਲੈ ਰਹੇ ਹਨ ਕਿ ਉਨ੍ਹਾਂ ਨੂੰ ਵੀ ਇਸ ਬਾਬਤ ਜਾਣਕਾਰੀ ਮਿਲੇ ਤੇ ਉਹ ਦੋਸ਼ੀਆਂ ਖਿਲਾਫ ਕਾਰਵਾਈ ਕਰ ਸਕਣ। ਬਹਰਹਾਲ ਇੱਕ ਨੌਜਵਾਨ ਵੱਲੋਂ ਕੀਤੀ ਗਈ ਇਹ ਪਹਿਲ ਸਮਾਜ ਲਈ ਇੱਕ ਚੰਗਾ ਸੰਦੇਸ਼ ਹੈ ਕਿ ਨਸ਼ਿਆਂ ਦੀ ਦਲਦਲ ਵਿੱਚੋਂ ਨੌਜਵਾਨਾਂ ਨੂੰ ਕੱਢਣ ਲਈ ਆਖ਼ਰ ਲੋਕ ਸਾਹਮਣੇ ਆਉਣ ਹੀ ਲੱਗ ਪਏ ਹਨ।
ਇਹ ਵੀ ਪੜ੍ਹੋ: PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ, ਕਿਹਾ-ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ