ਸ਼੍ਰੀ ਮੁਕਤਸਰ ਸਾਹਿਬ: ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਮੁਕਤਸਰ ਦੇ ਪਿੰਡ ਹਰੀ ਕੇ ਕਲਾਂ ਵਿੱਚ ਪੋਸਟਰ ਲਾਏ ਗਏ ਹਨ। ਇਨ੍ਹਾਂ ਪੋਸਟਰਾਂ ‘ਤੇ ਲਿਖਿਆ ਹੈ ਕਿ ਜੋ ਕਿਸਾਨਾਂ ਨਾਲ ਖੜ੍ਹੇਗਾ, ਉਹੀ ਪਿੰਡ ‘ਚ ਵੜੇਗਾ। ਇਸ ‘ਤੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਬਲਾਕ ਮੁਖੀ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਹ ਕਿਸਾਨ ਲਈ ਨੁਕਸਾਨਦੇਹ ਹੈ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤਕ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਕਿਸੇ ਵੀ ਰਾਜਨੀਤਕ ਪਾਰਟੀ ਦੇ ਕਿਸੇ ਵੀ ਆਗੂ ਨੂੰ ਪਿੰਡ ਨਹੀਂ ਆਉਣ ਦਿੱਤਾ ਜਾਵੇਗਾ।

ਇਸ ਮੌਕੇ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਹੁਣ ਤੱਕ ਰਾਜਨੀਤਕ ਨੇਤਾਵਾਂ ਤੇ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸਾਰੇ ਰਾਜਨੀਤਕ ਨੇਤਾਵਾਂ ਨੂੰ ਸਾਡੀ ਬੇਨਤੀ ਹੈ ਕਿ ਜੇ ਸਾਡੇ ਘਰਾਂ ਨੂੰ ਅੱਗ ਲਾਉਣ ਨਾ ਆਓ, ਆਉਣਾ ਹੈ ਤਾਂ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਤੋਂ ਬਾਅਦ ਸਾਡੇ ਪਿੰਡ ਆਓ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904