ਪੜਚੋਲ ਕਰੋ

Punjab News: ਪਿੰਡਾਂ ਦੀਆਂ ਔਰਤਾਂ ਘਰ ਬੈਠੇ ਕਰਨਗੀਆਂ ਕਮਾਈ, ਸਕੂਲੀ ਬੱਚਿਆਂ ਨੂੰ ਮਿਲੇਗੀ ਵਧੀਆ ਵਰਦੀ- ਮੀਤ ਹੇਅਰ

Punjab News: ਅੱਜ ਪੰਜਾਬ ਸਰਕਾਰ ਦੇ ਪ੍ਰੋਜੈਕਟ ਪਹਿਲ ਤਹਿਤ ਪਹਿਲ ਹੋਜ਼ਰੀ ਆਜੀਵੀਕ ਦਾ ਆਗਾਜ਼ ਗੁਰਮੀਤ ਸਿੰਘ ਮੀਤ ਹੇਅਰ, ਕੈਬੀਨੇਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ, ਪੰਜਾਬ ਸਰਕਾਰ ਵੱਲੋਂ ਪਿੰਡ ਮੌੜ ਨਾਭਾ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ...

Punjab News: ਅੱਜ ਪੰਜਾਬ ਸਰਕਾਰ ਦੇ ਪ੍ਰੋਜੈਕਟ ਪਹਿਲ ਤਹਿਤ ਪਹਿਲ ਹੋਜ਼ਰੀ ਆਜੀਵੀਕ ਦਾ ਆਗਾਜ਼ ਗੁਰਮੀਤ ਸਿੰਘ ਮੀਤ ਹੇਅਰ, ਕੈਬੀਨੇਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ, ਪੰਜਾਬ ਸਰਕਾਰ ਵੱਲੋਂ ਪਿੰਡ ਮੌੜ ਨਾਭਾ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਵੱਖ-ਵੱਖ ਪਿੰਡਾਂ ਤੋਂ ਆਈਆਂ ਔਰਤਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲ ਪ੍ਰੋਜੈਕਟ ਤਹਿਤ ਸਾਰੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਸਰਕਾਰ ਵੱਲੋਂ ਵਰਦੀਆਂ ਦਿੱਤੀਆਂ ਜਾਣਗੀਆਂ, ਜਿਸ ਨੂੰ ਔਰਤਾਂ ਦੇ ਸਵੈ ਸੇਵੀ ਗਰੁੱਪ ਤਿਆਰ ਕਰਨਗੇ। ਪਿੰਡ ਮੌੜ ਨਾਭਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਮਾਰਤ ਵਿੱਚ ਇਹ ਕੇਂਦਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ 14 ਮਸ਼ੀਨਾਂ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਗਰੀਬ ਪੇਂਡੂ ਔਰਤਾਂ ਦੇ ਲਗਭਗ 800 ਦੇ ਕਰੀਬ ਸਵੈ-ਸਹਾਇਤਾ ਸਮੂਹ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਰੁਜ਼ਗਰ ਦਾ ਮੌਕਾ ਮੁੱਹਈਆ ਕਰਵਾਉਣ ਲਈ ਪਹਿਲ ਪ੍ਰੋਜੈਕਟ ਉਲੀਕਿਆ ਗਿਆ। ਜਿਸ ਅਧੀਨ ਸਕੂਲੀ ਬੱਚਿਆਂ ਨੂੰ ਵਰਦੀਆ ਦਿੱਤੀਆ ਜਾਣੀਆ ਹਨ, ਇਨ੍ਹਾਂ ਵਰਦੀਆਂ ਦੀ ਸਿਲਾਈ ਸਵੈ- ਸਹਾਇਤਾ ਸਮੂਹ ਦੇ ਮੈਬਰਾਂ ਦੁਆਰਾ ਕੀਤੀ ਜਾਣੀ ਹੈ। ਪੰਜਾਬ ਸਰਕਾਰ ਦਾ ਇਹ ਪਹਿਲ ਪ੍ਰੋਜੈਕਟ ਸਵੈ-ਸਹਾਇਤਾ ਸਮੂਹ ਦੀਆਂ ਔਰਤਾਂ ਲਈ ਵਰਦਾਨ ਸਿੱਧ ਹੋਵੇਗਾ।

ਮੀਤ ਹੇਅਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੀ ਸਕੀਮ ਪੰਜਾਬ ਸੂਬਾ ਪੇਂਡੂ ਆਜੀਵੀਕਾ ਮਿਸ਼ਨ ਰਾਹੀਂ ਜ਼ਿਲ੍ਹਾ ਬਰਨਾਲਾ ਨੂੰ 40 ਲੱਖ ਰੁਪਏ ਫੰਡ ਪ੍ਰਾਪਤ ਹੋਏ ਹਨ। ਇਸ ਵਿੱਚੋਂ 3.83 ਲੱਖ ਰੁਪਏ ਦੀ ਮਸ਼ੀਨਰੀ ਦੀ ਖਰੀਦ ਕੀਤੀ ਗਈ ਹੈ।

ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰ ਸੇਟੀ) ਸਵੈ ਸਹਾਇਤਾ - ਸਮੂਹਾ ਦੀਆਂ 70 ਔਰਤਾਂ ਨੂੰ ਸਿਲਾਈ ਦੀ ਸਿਖਲਾਈ ਦਿੱਤੀ ਗਈ। ਇਸ ਪ੍ਰੋਜੈਕਟ ਤਹਿਤ ਲਗਭਗ 150 ਔਰਤਾਂ ਨੂੰ ਰੁਜ਼ਗਰ ਮਿਲੇਗਾ। ਇਸ ਪ੍ਰੋਜੈਕਟ ਅਧੀਨ ਰਾਜ ਪੱਧਰ ਵੱਲੋਂ ਜ਼ਿਲ੍ਹਾ ਬਰਨਾਲਾ ਨੂੰ 16,000 ਵਰਦੀਆਂ ਬਣਾਉਣ ਦਾ ਟੀਚਾ ਮਿਲਿਆ ਹੈ। ਇਸ ਤੋਂ ਇਲਾਵਾ ਇਸ ਪ੍ਰੋਜੈਕਟ ਲਈ ਕੁੱਝ ਮੈਂਬਰਾਂ ਦਾ ਸਟਾਫ ਰੱਖਿਆ ਗਿਆ ਜੋ ਇਹਨਾ ਸਵੈ-ਸਹਾਇਤਾ ਸਮੂਹ ਦੀਆ ਪੜ੍ਹੀਆ ਲਿਖੀਆ ਹੋਈਆ ਔਰਤਾ ਵਿੱਚੋਂ ਹੀ ਚੁਣਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਤੀ ਮਹਿਲਾ ਇੱਕ ਵਰਦੀ ਬਣਾਉਣ ਦੇ 60 ਰੁਪਏ ਦਿੱਤੇ ਜਾਣਗੇ ਅਤੇ ਜਦ ਵੀ ਗਰੁੱਪ ਨੂੰ ਮੁਨਾਫਾ ਹੋਵੇਗਾ ਉਸ ਵਿਚੋਂ ਵੀ ਮਹਿਲਾਵਾਂ ਨੂੰ ਹਿੱਸਾ ਦਿੱਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਚ ਹਿੱਸਾ ਲੈ ਕੇ ਔਰਤਾਂ ਆਪਣੇ ਘਰ ਦਾ ਖ਼ਰਚਾ ਕੱਢ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਹਿੱਸਾ ਲੈਣ ਦੀ ਚਾਹਵਾਨ ਔਰਤਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਪਹੁੰਚ ਕੇ ਵਧੇਰੇ ਜਾਣਕਾਰੀ ਲੈ ਸਕਦੀਆਂ ਹਨ।

ਇਹ ਵੀ ਪੜ੍ਹੋ: Gujarat: ਵਡੋਦਰਾ 'ਚ ਤਲਾਬ 'ਚ ਡੁੱਬੀ ਕਿਸ਼ਤੀ, 12 ਵਿਦਿਆਰਥੀ ਅਤੇ ਦੋ ਅਧਿਆਪਕਾਂ ਦੀ ਮੌਤ, ਕੁਝ ਲਾਪਤਾ

ਇਸ ਮੌਕੇ ਓ.ਐੱਸ.ਡੀ. ਹਸਨਪ੍ਰੀਤ ਭਾਰਦਵਾਜ, ਵਧੀਕ ਡਿਪਟੀ ਕਮਿਸ਼ਨਰ (ਜ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ. ਗੋਪਾਲ ਸਿੰਘ, ਡੀ. ਐੱਸ. ਪੀ. ਡਾ. ਮਾਨਵਜੀਤ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ: Louis Vuitton ਨੇ ਲਾਂਚ ਕੀਤਾ ਚਮੜੇ ਦਾ ਬਣਿਆ ਸੈਂਡਵਿਚ ਬੈਗ, ਕੀਮਤ ਜਾਣ ਕੇ ਉੱਡ ਜਾਣਗੇ ਹੋਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget