Punjab news: ਕਬੱਡੀ ਖਿਡਾਰੀਆਂ ਖਿਲਾਫ ਦਰਜ ਹੋਏ ਪੁਲਿਸ ਮੁਲਾਜ਼ਮ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਚੌਥੀ ਵਾਰ ਪਿੰਡ ਵਾਸੀਆਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦਿੱਤਾ।


ਕਬੱਡੀ ਖਿਡਾਰੀਆਂ 'ਤੇ ਕਤਲ ਦਾ ਝੂਠਾ ਮੁਕੱਦਮਾ ਦਰਜ ਕਰਨ ਦੇ ਦੋਸ਼, ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਅਤੇ ਨਾਮਜ਼ਦਗੀ ਰੱਦ ਕਰਨ, ਇਨਸਾਫ਼ ਨਾ ਮਿਲਣ 'ਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।


ਇਸ ਮੌਕੇ ਬੋਲਦਿਆਂ ਧਰਨਾਕਾਰੀਆਂ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੀ ਮੌਤ ਦੇ ਮਾਮਲੇ 'ਚ ਕਬੱਡੀ ਖਿਡਾਰੀਆਂ 'ਤੇ ਕਤਲ ਦਾ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab Government: CM ਮਾਨ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ


ਇਸ ਸਬੰਧੀ ਅੱਜ ਸਮੂਹ ਪਿੰਡਾਂ ਅਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਚੌਥੀ ਵਾਰ ਐਸਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਦੱਸ ਦਈਏ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਵਿੱਚ ਪੁਲੀਸ ਪ੍ਰਸ਼ਾਸਨ ਪ੍ਰਤੀ ਗੁੱਸਾ ਹੈ।


ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਾਗਣਾ ਚਾਹੀਦਾ ਹੈ ਅਤੇ ਕਬੱਡੀ ਖਿਡਾਰੀਆਂ ’ਤੇ ਦਰਜ ਝੂਠੇ ਕੇਸ ਰੱਦ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।


ਜੇਕਰ ਪੁਲਿਸ ਪ੍ਰਸ਼ਾਸਨ ਨੇ ਕੋਈ ਸੁਣਵਾਈ ਨਾ ਕੀਤੀ ਤਾਂ ਇਸ ਖ਼ਿਲਾਫ਼ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਨਾਲਾ ਦੀ ਧਰਤੀ ਅਤੇ ਇੱਥੋਂ ਦੇ ਲੋਕਾਂ ਨੇ ਹਮੇਸ਼ਾ ਜਬਰ ਅਤੇ ਜ਼ੁਲਮ ਦਾ ਡੱਟ ਕੇ ਮੁਕਾਬਲਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਜ਼ੁਲਮ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Lok Sabha Elections 2024: ਮਾਂ ਆਪਣੇ ਬੱਚਿਆਂ ਨੂੰ ਸੁਣਾ ਸਕਦੀ ਹੈ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ, ਇੱਕ ਸੀ ਕਾਂਗਰਸ-ਮਾਨ