ਨਸ਼ਾ ਵੇਚਣ ਦੀ ਸ਼ਿਕਾਇਤ ਮਿਲਣ ‘ਤੇ ਪਿੰਡ ਪਹੁੰਚੀ ਪੁਲਿਸ ਤਾਂ ਕੀਤਾ ਹਮਲਾ, ਫਿਰ ਜਵਾਬੀ ਕਾਰਵਾਈ 'ਚ...
Punjab News: ਹੁਸ਼ਿਆਰਪੁਰ ਦੇ ਦਸੂਹਾ ਹਲਕੇ ਦੇ ਪਿੰਡ ਬੁਡੋਬਰਕਟ ਵਿੱਚ ਪਿੰਡ ਦੇ ਕੁਝ ਲੋਕਾਂ ਨੇ ਪੁਲਿਸ ਅਧਿਕਾਰੀਆਂ 'ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੀ ਆਨਲਾਈਨ ਵਿਕਰੀ ਦੀ ਸ਼ਿਕਾਇਤ ਮਿਲੀ ਸੀ।

Punjab News: ਹੁਸ਼ਿਆਰਪੁਰ ਦੇ ਦਸੂਹਾ ਹਲਕੇ ਦੇ ਪਿੰਡ ਬੁਡੋਬਰਕਟ ਵਿੱਚ ਪਿੰਡ ਦੇ ਕੁਝ ਲੋਕਾਂ ਨੇ ਪੁਲਿਸ ਅਧਿਕਾਰੀਆਂ 'ਤੇ ਹਮਲਾ ਕਰ ਦਿੱਤਾ, ਜਿਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੀ ਆਨਲਾਈਨ ਵਿਕਰੀ ਦੀ ਸ਼ਿਕਾਇਤ ਮਿਲੀ ਸੀ। ਦੱਸ ਦਈਏ ਕਿ ਪੁਲਿਸ ਅਧਿਕਾਰੀਆਂ ਨੂੰ ਆਨਲਾਈਨ ਨਸ਼ੀਲੇ ਪਦਾਰਥ ਵੇਚਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਪਿੰਡ ਵਿੱਚ ਪਹੁੰਚੀ ਤਾਂ ਉੱਥੇ ਪਿੰਡ ਵਾਲਿਆਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਹੱਥੋਪਾਈ ਹੋਈ ਅਤੇ ਉਨ੍ਹਾਂ ਦੀਆਂ ਵਰਦੀਆਂ ਪਾੜ ਦਿੱਤੀਆਂ ਗਈਆਂ। ਪੁਲਿਸ ਨੇ ਦਖ਼ਲ ਦੇਣ ਲਈ ਪਹਿਲਾਂ ਹਵਾ ਵਿੱਚ ਗੋਲੀਬਾਰੀ ਕੀਤੀ। ਫਿਰ ਆਪਣੇ ਆਪ 'ਤੇ ਹੋ ਰਹੇ ਹਮਲੇ ਨੂੰ ਦੇਖ ਕੇ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਦੋ ਹੋਰ ਗੋਲੀਆਂ ਚਲਾਈਆਂ ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ। ਇਸ ਹਮਲੇ ਵਿੱਚ ਏਐਸਆਈ ਅਤੇ ਉਨ੍ਹਾਂ ਦਾ ਡਰਾਈਵਰ ਸਾਥੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਤਿੰਨਾਂ ਦਾ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਲਈ ਕਈ ਹੱਥਕੰਡੇ ਅਪਣਾ ਰਹੀ ਹੈ, ਜਿਸ ਤਹਿਤ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੋਈ ਹੈ ਕਿ ਜੇਕਰ ਕਿਸੇ ਨੂੰ ਵੀ ਕੋਈ ਨਸ਼ਾ ਵੇਚਦਾ ਮਿਲੇ ਤਾਂ ਉਸ ਦੀ ਤੁਰੰਤ ਆਨਲਾਈਨ ਸ਼ਿਕਾਇਤ ਕਰੋ। ਇਸੇ ਤਰ੍ਹਾਂ ਕਿਸੇ ਨੇ ਨਸ਼ਾ ਵੇਚਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਵਾਲੇ ਆਏ ਤਾਂ ਉਨ੍ਹਾਂ 'ਤੇ ਹੀ ਪਿੰਡ ਵਾਲਿਆਂ ਨੇ ਹਮਲਾ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਵਾਲਿਆਂ ਨੇ ਆਪਣੇ ਬਚਾਅ ਵਿੱਚ ਹਵਾਈ ਫਾਈਰਿੰਗ ਕੀਤੀ ਤਾਂ ਦੋ ਲੋਕ ਵੀ ਜ਼ਖ਼ਮੀ ਹੋ ਗਏ, ਹੁਣ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜੇਕਰ ਅਜਿਹੇ ਹੀ ਹਾਲਾਤ ਰਹੇ ਤਾਂ ਅੱਗੇ ਤੋਂ ਕੋਈ ਸ਼ਿਕਾਇਤ ਕਰਨ ਤੋਂ ਪਹਿਲਾਂ ਕਈ ਵਾਰ ਸੋਚੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















