ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਬਾਗੜੀਆ ਵਿਖੇ ਡਿਪੂ ਹੋਲਡਰ ਤੇ ਪਿੰਡ ਦੇ ਲੋਕਾਂ ਵੱਲੋ ਸਰਕਾਰੀ ਕਣਕ ਵੰਡਣ ਸਮੇਂ ਹੇਰਾਫੇਰੀ ਕਰਨ ਤੇ ਪੱਖਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪਿੰਡ ਵਾਸੀਆਂ ਨੇ ਡਿਪੂ ਹੋਲਡਰ ਤੇ ਇਲਜ਼ਾਮ ਲਾਏ ਕਿ ਉਹ ਉਨ੍ਹਾਂ ਨਾਲ ਰਾਸ਼ਨ ਵੰਡਣ 'ਚ ਪੱਖਪਾਤ ਕਰਦਾ ਹੈ।ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਜੰਮ ਕੇ ਸਰਕਾਰ ਅਤੇ ਡਿਪੂ ਹੋਲਡਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ
ਪਿੰਡ ਵਾਸੀ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਕੋਲੋਂ ਡਿੱਪੈ ਹੋਲਡਰ ਨੂੰ ਬਦਲਣ ਅਤੇ ਉਸਦੇ ਖਿਲਾਫ ਬਣਦੀ ਕਾਰਵਾਈ ਦੀ ਮੰਗ ਕਰ ਰਹੇ ਹਨ।ਜਦਕਿ ਡਿਪੂ ਹੋਲਡਰ ਵੱਲੋ ਸਾਰੇ ਹੀ ਦੋਸ਼ਾ ਨੂੰ ਨਕਾਰਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਡਿਪੂ ਹੋਲਡਰ ਦਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਉਹਨਾਂ ਦੇ ਨਾਲ ਪੱਖਪਾਤ ਤੇ ਵਿੱਤਕਰੇ ਬਾਜੀ ਕਰ ਰਿਹਾ ਹੈ।ਉਨ੍ਹਾਂ ਕਥਿਤ ਤੋਰ ਤੇ ਦੋਸ਼ ਲਗਾਉਂਦਿਆ ਕਿਹਾ ਕਿ ਡਿਪੂ ਹੋਲਡਰ ਦਲਬੀਰ ਸਿੰਘ ਵੱਲੋਂ ਸਰਕਾਰੀ ਕਣਕ ਵੰਡਣ ਸਮੇਂ ਵੱਡੀ ਗਿਣਤੀ ਦੇ ਵਿਚ ਹੈਰਾਫੇਰੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ
ਉਹਨਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਡਿਪੂ ਹੋਲਡਰ ਦੇ ਖਿਲਾਫ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਡਿਪੂ ਹੋਲਡਰ ਨੂੰ ਬਦਲਿਆ ਜਾਵੇ।
ਇਸ ਸਬੰਧੀ ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰ ਨਵਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਪਿੰਡ ਵਾਸੀਆ ਵੱਲੋਂ ਮਹਿਕਮੇ ਨੂੰ ਲਿਖਤੀ ਸ਼ਿਕਾਇਤ ਮਿਲੀ ਹੈ।ਜਿਸ ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
ਰਾਸ਼ਨ ਡਿਪੂ ਹੋਲਡਰ ਤੋਂ ਖਫਾ ਪਿੰਡ ਵਾਸੀਆਂ ਨੇ ਸਰਕਾਰ ਖਿਲਾਫ ਜੰਮ ਕੇ ਕੱਢੀ ਭੜਾਸ
ਏਬੀਪੀ ਸਾਂਝਾ
Updated at:
21 Aug 2020 05:51 PM (IST)
ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਬਾਗੜੀਆ ਵਿਖੇ ਡਿਪੂ ਹੋਲਡਰ ਤੇ ਪਿੰਡ ਦੇ ਲੋਕਾਂ ਵੱਲੋ ਸਰਕਾਰੀ ਕਣਕ ਵੰਡਣ ਸਮੇਂ ਹੇਰਾਫੇਰੀ ਕਰਨ ਤੇ ਪੱਖਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
- - - - - - - - - Advertisement - - - - - - - - -