ਸਰਕਾਰ ਦੀ ਨਲਾਇਕੀ ਕਰਕੇ ਹੜ੍ਹਾਂ ਨਾਲ ਪਿੰਡਾਂ ਦਾ ਹੋ ਰਿਹਾ ਉਜਾੜਾ, CM ਮਾਨ ਨੂੰ ਸਟੇਜਾਂ ਤੋਂ ਉੱਤਰ ਕੇ ਨਿਭਾਉਣੀ ਚਾਹੀਦੀ ਆਪਣੀ ਜ਼ਿੰਮੇਵਾਰੀ- ਪਰਗਟ ਸਿੰਘ
ਪੰਜਾਬ ਵਿੱਚ ਬਣੇ ਅਜਿਹੇ ਹਲਾਤਾਂ ਕਰਕੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਗਲੀਆਂ ਚੋਣਾਂ ਦੀ ਤਿਆਰੀ ’ਤੇ ਧਿਆਨ ਦੇਣ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਪਹਿਲਾਂ ਬਤੌਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ
Punjab Weather: ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਾਲ ਹੀ ਵਿੱਚ ਲਗਭਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਉਮੀਦ ਹੈ। ਇਸਦਾ ਪ੍ਰਭਾਵ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਵਧੇਰੇ ਦੇਖਣ ਨੂੰ ਮਿਲੇਗਾ।
ਪੰਜਾਬ ਵਿੱਚ ਬਣੇ ਅਜਿਹੇ ਹਲਾਤਾਂ ਕਰਕੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਗਲੀਆਂ ਚੋਣਾਂ ਦੀ ਤਿਆਰੀ ’ਤੇ ਧਿਆਨ ਦੇਣ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਪਹਿਲਾਂ ਬਤੌਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਹੇਠਾਂ ਉਤਰ ਕੇ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਣ ਤੇ ਜਿਨ੍ਹਾਂ ਪਿੰਡਾਂ ਦਾ ਹੜ੍ਹਾਂ ਨਾਲ ਉਜਾੜਾ ਸਰਕਾਰ ਦੀ ਨਲਾਇਕੀ ਕਰਕੇ ਹੋ ਰਿਹਾ ਹੈ, ਉਹਨਾਂ ਨੂੰ ਤੁਰੰਤ ਐਮਰਜੈਂਸੀ ਫੰਡ ਜਾਰੀ ਕਰਨ।
ਅਗਲੀਆਂ ਚੋਣਾਂ ਦੀ ਤਿਆਰੀ ’ਤੇ ਧਿਆਨ ਦੇਣ ਦੀ ਬਜਾਏ ਆਮ ਆਦਮੀ ਪਾਰਟੀ ਨੂੰ ਪਹਿਲਾਂ ਬਤੌਰ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।
— Pargat Singh (@PargatSOfficial) August 19, 2025
ਮੁੱਖ ਮੰਤਰੀ @BhagwantMann ਸਟੇਜਾਂ ਤੋਂ ਹੇਠਾਂ ਉਤਰ ਕੇ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਣ ਤੇ ਜਿਨ੍ਹਾਂ ਪਿੰਡਾਂ ਦਾ…
ਜ਼ਿਕਰ ਕਰ ਦਈਏ ਕਿ ਇਸ ਸਮੇਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਇਹ ਪ੍ਰਭਾਵ ਫਾਜ਼ਿਲਕਾ ਜ਼ਿਲ੍ਹੇ ਤੱਕ ਪਹੁੰਚ ਗਿਆ ਹੈ। ਜੇਕਰ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।
ਦੱਸ ਦਈਏ ਕਿ ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਕੁਝ ਇਲਾਕਿਆਂ ਵਿੱਚ ਹਲਕੀ ਜਾਂ ਆਮ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ ਚਾਰ ਦਿਨਾਂ ਤੱਕ ਮੌਸਮ ਲਗਭਗ ਇੱਕੋ ਜਿਹਾ ਰਹੇਗਾ। ਹਾਲਾਂਕਿ, ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 23 ਅਗਸਤ ਤੋਂ ਸਥਿਤੀ ਫਿਰ ਬਦਲ ਜਾਵੇਗੀ ਅਤੇ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ।





















