Punjab News: ਫਾਜ਼ਿਲਕਾ ਜ਼ਿਲ੍ਹੇ ਦੇ ਪਾਕਿਸਤਾਨ ਦੀ ਹੱਦ ਨੇੜਲੇ 62 ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਪਿਛਲੇ ਦੌਰੇ ਦੌਰਾਨ ਅਜਿਹੀਆਂ ਕਮੇਟੀਆਂ ਗਠਿਤ ਕਰਨ ਦੀ ਗੱਲ ਆਖੀ ਸੀ।
ਇਹ ਵੀ ਪੜ੍ਹੋ: Punjab News : ਨਾਭਾ ਦੇ ਕੈਚਅਪ ਪਲਾਂਟ ਲਈ ਨਾਸਿਕ ਤੋਂ ਆ ਰਹੇ ਟਮਾਟਰ, ਹੁਣ ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਤੋਂ ਹੀ ਟਮਾਟਰ ਦੇਣ ਦਾ ਭਰੋਸਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦਾ ਵੱਡਾ ਹਿੱਸਾ ਪਾਕਿਸਤਾਨ ਦੀ ਹੱਦ ਨਾਲ ਲੱਗਦਾ ਹੈ। ਇਸ ਖੇਤਰ ਵਿਚ ਪਾਕਿਸਤਾਨ ਵੱਲੋਂ ਡ੍ਰੋਨ ਭੇਜਣ ਤੇ ਨਸ਼ਿਆਂ ਦੀ ਤਸਕਰੀ ਵਰਗੀਆਂ ਕੋਸ਼ਿਸਾਂ ਹੁੰਦੀਆਂ ਰਹਿੰਦੀਆਂ ਹਨ। ਇਹ ਕਮੇਟੀਆਂ ਦੁਸ਼ਮਣ ਦੇਸ਼ ਦੇ ਅਜਿਹੇ ਮਨਸੂਬਿਆਂ ਖਿਲਾਫ ਚੌਕਸੀ ਰੱਖਣਗੀਆਂ ਤੇ ਜੇਕਰ ਕੋਈ ਅਜਿਹੀ ਘਟਨਾ ਹੋਵੇਗੀ ਤਾਂ ਪੁਲਿਸ ਨੂੰ ਸੂਚਿਤ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ ਵਿੱਚ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਸੇਵਾ ਮੁਕਤ ਫੌਜੀ ਤੇ ਹੋਰ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀ, ਨੌਜਵਾਨ ਤੇ ਪਿੰਡ ਦੇ ਪਤਵੰਤੇ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਦੇ ਗਠਨ ਦੀ ਪ੍ਰਕ੍ਰਿਆ ਪੁਲਿਸ ਵਿਭਾਗ ਨੇ ਪੂਰੀ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਕਮੇਟੀਆਂ ਆਪਣੇ ਪਿੰਡ ਦੇ ਲੋਕਾਂ ਨੂੰ ਦੁ਼ਸ਼ਮਣ ਦੇਸ਼ ਦੀਆਂ ਚਾਲਾਂ ਤੋਂ ਸੁਚੇਤ ਰੱਖਣਗੀਆਂ। ਕਮੇਟੀਆਂ ਸਰੱਹਦੀ ਪਿੰਡਾਂ ਵਿੱਚ ਕੌਮੀ ਜਜਬੇ ਤੇ ਨਸਿ਼ਆਂ ਦੇ ਖਿਲਾਫ ਜਾਗਰੂਕਤਾ ਵੀ ਪੈਦਾ ਕਰਨਗੀਆਂ। ਇਸ ਤੋਂ ਬਿਨ੍ਹਾਂ ਇੰਨ੍ਹਾਂ ਕਮੇਟੀਆਂ ਰਾਹੀਂ ਪ੍ਰਸ਼ਾਸਨ ਦਾ ਇਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਹੋਵੇਗਾ ਤੇ ਆਪਸੀ ਵਿਸ਼ਵਾਸ ਮਜਬੂਤ ਹੋਵੇਗਾ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।