ਦੱਸ ਦਈਏ ਕਿ ਪਿੰਡ ਦੇ ਲੋਕਾਂ ਨੇ ਪੰਚਾਇਤ ਵੱਲੋਂ ਪੇਸ਼ ਪ੍ਰਸਤਾਵ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵੀ ਅਪਲੋਡ ਕੀਤੀ। ਸਾਹਮਣੇ ਆਈ ਵੀਡੀਓ ਮੁਤਾਬਕ ਐਤਵਾਰ ਨੂੰ ਪਿੰਡ ਸਿਧਾਣਾ ਦੀ ਪੰਚਾਇਤ ਨੇ ਲੱਖਾ ਸਿਧਾਣਾ ਦੇ ਪਿਤਾ ਰਤਨ ਸਿੰਘ ਨਾਲ ਪਿੰਡ ਦੇ ਸਰਪੰਚ ਬੂਟਾ ਸਿੰਘ ਦੀ ਹਾਜ਼ਰੀ ਵਿੱਚ ਹਿੱਸਾ ਲੈਣ ਲਈ ਇੱਕ ਪ੍ਰਸਤਾਵ ਪਾਇਆ।
ਇਸ ਦੇ ਨਾਲ ਹੀ ਪਿੰਡ ਸਿਧਾਣਾ ਦੇ ਸਰਪੰਚ ਬੂਟਾ ਸਿੰਘ ਨੇ ਕੁਝ ਕਿਸਾਨ ਯੂਨੀਅਨਾਂ ਦੇ ਨੇਤਾਵਾਂ 'ਤੇ ਦੋਸ਼ ਲਾਇਆ ਕਿ ਉਹ ਬੇਲੋੜਾ ਲੱਖਾ ਨੂੰ ਬਦਨਾਮ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇਤਾਵਾਂ ਨੂੰ ਸੋਚ-ਸਮਝ ਕੇ ਬੋਲਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਦਿੱਲੀ ਪੁਲਿਸ ਉਨ੍ਹਾਂ ਦੇ ਪਿੰਡ ਲੱਖਾ ਸਿਧਾਣਾ ਜਾਂ ਉਸ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਲਈ ਆਉਂਦੀ ਹੈ ਤਾਂ ਪੂਰੇ ਪਿੰਡ ਦੇ ਲੋਕ ਲੱਖਾ ਤੇ ਉਸ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣਗੇ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਨੇ ਕਿਸਾਨੀ ਅੰਦੋਲਨ ਲਈ ਰਾਜਨੀਤਕ ਹਮਾਇਤ ਕਿਉਂ ਮੰਗੀ? ਇਹ ਕਾਰਨ ਦੱਸਿਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904