ਪੜਚੋਲ ਕਰੋ
Advertisement
ਪੰਜਾਬ 'ਚ ਨਵੇਂ AG ਦੀ ਨਿਯੁਕਤੀ 'ਤੇ ਘਮਾਸਾਨ: ਰਾਮ ਰਹੀਮ, ਬਰਖਾਸਤ ਸਿਹਤ ਮੰਤਰੀ ਤੇ ਮੂਸੇਵਾਲਾ ਦੇ ਮੈਨੇਜਰ ਦੇ ਰਹਿ ਚੁੱਕੇ ਵਕੀਲ, ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵੀ ਕੀਤਾ ਵਿਰੋਧ
ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ (AG) ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਘਮਾਸਾਨ ਮਚ ਗਿਆ ਹੈ। ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਮਾਜਿਕ ਕਾਰਕੁਨਾਂ ਨੇ ਸਰਕਾਰ ਨੂੰ ਘੇਰਿਆ ਹੈ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵਿਰੋਧ ਕੀਤਾ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਵਿੱਚ ਨਵੇਂ ਐਡਵੋਕੇਟ ਜਨਰਲ (AG) ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਘਮਾਸਾਨ ਮਚ ਗਿਆ ਹੈ। ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਸਮਾਜਿਕ ਕਾਰਕੁਨਾਂ ਨੇ ਸਰਕਾਰ ਨੂੰ ਘੇਰਿਆ ਹੈ। ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਤੇ ਇਨਸਾਫ ਮੋਰਚਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਬੇਅਦਬੀ ਮਾਮਲੇ 'ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ, 'ਆਪ' ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਤੇ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਦਾ ਵਕੀਲ ਰਹਿ ਚੁੱਕਿਆ ਹੈ। ਅਜਿਹੇ 'ਚ ਉਨ੍ਹਾਂ ਦੀ ਨਿਯੁਕਤੀ ਸਹੀ ਨਹੀਂ ਹੈ।
ਹਰ ਵੱਡੇ ਕੇਸ ਵਿੱਚ ਸਰਕਾਰ ਵਿਰੁੱਧ ਵਕੀਲ ਰਹੇ ਘਈ
ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਅਨੁਸਾਰ ਐਡਵੋਕੇਟ ਵਿਨੋਦ ਘਈ ਡੇਰਾ ਮੁਖੀ ਦੀ ਪੇਸ਼ੀ ਦੌਰਾਨ ਪੰਚਕੂਲਾ ਹਿੰਸਾ 'ਚ ਰਾਮ ਰਹੀਮ ਦੇ ਵਕੀਲ ਰਹੇ ਹਨ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਡੀਜੀਪੀ ਸੁਮੇਧ ਸੈਣੀ, ਬਲਾਤਕਾਰ ਮਾਮਲੇ ਵਿੱਚ ਫਸੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੇ ਕੇਸ ਵਿੱਚ ਵਕੀਲ ਰਹੇ ਹਨ। ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਵੀ ਉਨ੍ਹਾਂ ਨੇ ਹੀ ਜ਼ਮਾਨਤ ਦਿਵਾਈ ਹੈ।
ਚੰਨੀ ਸਰਕਾਰ ਦੇ ਰਾਹ 'ਤੇ ਚੱਲੇ ਭਗਵੰਤ ਮਾਨ: ਸੁਨੀਲ ਜਾਖੜ
ਭਾਜਪਾ ਆਗੂ ਸੁਨੀਲ ਜਾਖੜ ਨੇ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੀ ਚਰਨਜੀਤ ਚੰਨੀ ਦੇ ਰਾਹ 'ਤੇ ਚੱਲ ਰਹੇ ਹਨ। ਪਹਿਲਾਂ ਡੀਜੀਪੀ ਅਤੇ ਫਿਰ ਏਜੀ ਨੂੰ ਹਟਾਇਆ ਗਿਆ। ਇਸੇ ਸਕ੍ਰਿਪਟ ਦਾ ਪਾਲਣ ਕੀਤਾ ਗਿਆ ਹੈ। ਸਿਰਫ ਕਿਰਦਾਰ ਬਦਲਿਆ ਹੈ। ਕੁਝ ਵੀ ਹੋਵੇ, ਪੰਜਾਬ ਖੁਦ ਇਸ ਦਾ ਸੰਤਾਪ ਭੋਗ ਰਿਹਾ ਹੈ।
ਦੱਸ ਦੇਈਏ ਕਿ 'ਆਪ' ਸਰਕਾਰ ਨੇ ਕੁਰਸੀ ਸੰਭਾਲਣ ਤੋਂ ਬਾਅਦ ਐਡਵੋਕੇਟ ਅਨਮੋਲ ਰਤਨ ਸਿੱਧੂ ਨੂੰ ਏਜੀ ਬਣਾਇਆ ਸੀ। ਹਾਲਾਂਕਿ 19 ਜੁਲਾਈ ਨੂੰ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਉਹ 4 ਮਹੀਨੇ ਇਸ ਅਹੁਦੇ 'ਤੇ ਰਹੇ। ਉਨ੍ਹਾਂ ਦਾ ਅਸਤੀਫਾ 26 ਜੁਲਾਈ ਨੂੰ ਜਨਤਕ ਹੋਇਆ ਸੀ।
ਉਨ੍ਹਾਂ ਦੇ ਅਸਤੀਫ਼ੇ ਦੇ ਪਿੱਛੇ ਪ੍ਰੋਫ਼ੈਸਰ ਦਵਿੰਦਰ ਭੁੱਲਰ ਦੀ ਰਿਹਾਈ ਲਈ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ, ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਦੇਰੀ, ਲਾਅ ਅਫ਼ਸਰਾਂ ਦੀ ਨਿਯੁਕਤੀ ਵਿੱਚ ਰਾਖਵੇਂਕਰਨ ਦੇ ਖ਼ਿਲਾਫ਼ ਪਾਈ ਪਟੀਸ਼ਨ ਨੂੰ ਵਾਪਸ ਲੈਣੇ ਜਿਹੇ ਕਾਰਨ ਕਾਰਨ ਚਰਚਾ 'ਚ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
Advertisement