Punjab news: ਪੰਜਾਬ ਸਰਕਾਰ ਵਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਕਿਰਤ ਵਿਭਾਗ ਦੇ ਐਕਟ ਪੰਜਾਬ, ਰਾਜ ਦੁਕਾਨਾਂ ਅਤੇ ਵਪਾਰਕ  ਸਥਾਪਨਾ (ਪਹਿਲੀ ਤਰਮੀਮ) ਨਿਯਮ- 2023 ਹੋਂਦ ਵਿਚ ਲਿਆਂਦਾ ਗਿਆ ਹੈ।


ਇਹ ਐਕਟ ਪੰਜਾਬ ਰਾਜ ਵਿਚ ਸਥਿਤ ਸਮੂਹ  ਦੁਕਾਨਾਂ ਅਤੇ ਅਦਾਰਿਆਂ ’ਤੇ ਲਾਗੂ ਹੁੰਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਠਾਨਕੋਟ ਡਾ: ਸੁਰੇਸ਼ ਮਹਿਤਾ ਨੇ ਦੱਸਿਆ ਕਿ ਇਸ ਐਕਟ ਅਨੁਸਾਰ ਸੰਬਧਿਤ ਦੁਕਾਨ ਜਾਂ ਅਦਾਰੇ ਦਾ ਨਾਮ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ।


ਇਹ ਵੀ ਪੜ੍ਹੋ: Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਹੀਂ ਗਏ ਅਯੁੱਧਿਆ, ਚਿੱਠੀ ਲਿਖ ਕੇ ਦੱਸਿਆ ਕਾਰਨ


ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਇਸ ਐਕਟ ਦੀ ਪਹਿਲੀ ਵਾਰ ਉਲੰਘਣਾ ਕਰਨ ’ਤੇ ਇਕ ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹਰੇਕ ਉਲੰਘਣਾ ਲਈ ਦੋ ਹਜ਼ਾਰ ਰੁਪਏ ਦਾ ਜ਼ੁਰਮਾਨਾ  ਕੀਤਾ ਜਾਵੇਗਾ।


ਉਨ੍ਹਾਂ  ਸਮੂਹ ਕਾਰਜ  ਸਾਧਕ ਅਫ਼ਸਰ, ਸਮੂਹ ਨਗਰ ਕੌਂਸਲਾਂ, ਵਪਾਰ ਮੰਡਲ ਦੇ ਪ੍ਰਧਾਨਾਂ,ਬੈਂਕ ਦੇ ਮੈਨੇਜਰਾਂ, ਸਕੱਤਰ ਸਮੂਹ ਮਾਰਕੀਟ ਕਮੇਟੀਆਂ, ਪ੍ਰਾਈਵੇਟ ਸਕੂਲਾਂ ਅਤੇ ਨਗਰ ਪੰਜਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਤ ਭਾਸ਼ਾ ਦਾ ਬਣਦਾ ਸਤਿਕਾਰ ਕਾਇਮ ਰੱਖਣ ਵਿਚ ਮੋਹਰੀ  ਭੂਮਿਕਾ ਨਿਭਾਉਣ।


ਇਹ ਵੀ ਪੜ੍ਹੋ: Chandigarh news: ਕੜਾਕੇ ਦੀ ਠੰਡ ਕਾਰਨ ਚੰਡੀਗੜ੍ਹ ‘ਚ ਸਕੂਲੀ ਛੁੱਟੀਆਂ 'ਚ ਹੋਇਆ ਵਾਧਾ, ਹੁਣ 26 ਜਨਵਰੀ ਤੋਂ ਬਾਅਦ ਖੁਲ੍ਹਣਗੇ ਸਕੂਲ