ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਲੁਧਿਆਣਾ ਜੇਲ੍ਹ ਵਿੱਚ ਚੱਲੀਆਂ ਗੋਲ਼ੀਆਂ, ਏਸੀਪੀ ਫੱਟੜ, ਕੈਦੀਆਂ ਵੱਲੋਂ ਫਰਾਰ ਹੋਣ ਦੀ ਕੋਸ਼ਿਸ਼
ਹੰਗਾਮੇ ਦਾ ਲਾਹਾ ਲੈਂਦਿਆਂ ਕਈ ਕੈਦੀਆਂ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ। ਭੱਜੇ ਕੈਦੀਆਂ ਨੂੰ ਬਾਅਦ ਵਿੱਚ ਫੜਨ ਦੀ ਖ਼ਬਰ ਹੈ। ਇਸ ਝੜਪ ਦੌਰਾਨ ਲੁਧਿਆਣਾ ਦੇ ਏਸੀਪੀ ਸੰਦੀਪ ਭਡੇਰਾ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
![ਲੁਧਿਆਣਾ ਜੇਲ੍ਹ ਵਿੱਚ ਚੱਲੀਆਂ ਗੋਲ਼ੀਆਂ, ਏਸੀਪੀ ਫੱਟੜ, ਕੈਦੀਆਂ ਵੱਲੋਂ ਫਰਾਰ ਹੋਣ ਦੀ ਕੋਸ਼ਿਸ਼ violence in ludhiana jail police trying to control by firing ਲੁਧਿਆਣਾ ਜੇਲ੍ਹ ਵਿੱਚ ਚੱਲੀਆਂ ਗੋਲ਼ੀਆਂ, ਏਸੀਪੀ ਫੱਟੜ, ਕੈਦੀਆਂ ਵੱਲੋਂ ਫਰਾਰ ਹੋਣ ਦੀ ਕੋਸ਼ਿਸ਼](https://static.abplive.com/wp-content/uploads/sites/5/2019/06/27140844/ludhaina-jail.jpg?impolicy=abp_cdn&imwidth=1200&height=675)
ਲੁਧਿਆਣਾ: ਵੀਰਵਾਰ ਦੁਪਹਿਰ ਸਮੇਂ ਤਾਜਪੁਰ ਰੋਡ 'ਤੇ ਸਥਿਤ ਲੁਧਿਆਣਾ ਜੇਲ੍ਹ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੈਦੀ ਆਪਸ ਵਿੱਚ ਭਿੜ ਗਏ। ਝਗੜੇ ਵਿੱਚ ਦੋ ਦਰਜਨ ਤੋਂ ਵੱਧ ਕੈਦੀ ਜ਼ਖ਼ਮੀ ਹੋ ਗਏ। ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਹਵਾਈ ਫਾਇਰ ਕੀਤੇ। ਘਟਨਾ ਵਿੱਚ ਇੱਕ ਕੈਦੀ ਦੀ ਮੌਤ ਦੀ ਵੀ ਖ਼ਬਰ ਹੈ, ਪਰ ਹਾਲੇ ਤਕ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ।
ਹੰਗਾਮੇ ਦਾ ਲਾਹਾ ਲੈਂਦਿਆਂ ਕਈ ਕੈਦੀਆਂ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ। ਭੱਜੇ ਕੈਦੀਆਂ ਨੂੰ ਬਾਅਦ ਵਿੱਚ ਫੜਨ ਦੀ ਖ਼ਬਰ ਹੈ। ਇਸ ਝੜਪ ਦੌਰਾਨ ਲੁਧਿਆਣਾ ਦੇ ਏਸੀਪੀ ਸੰਦੀਪ ਭਡੇਰਾ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਵੀ ਮੌਕੇ 'ਤੇ ਪਹੁੰਚ ਗਏ ਹਨ ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਜੇਲ੍ਹ ਦਾ ਸਾਇਰਨ ਵੀ ਵਾਰ-ਵਾਰ ਵਜਾਇਆ ਜਾ ਰਿਹਾ ਹੈ ਤੇ ਹਾਲਾਤ ਕਾਬੂ ਕੀਤੇ ਜਾ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)