Punjab News: ਪੰਜਾਬ 'ਚ ਪੰਚਾਇਤੀ ਚੋਣਾਂ (Panchayat Election) ਲਈ ਵੋਟਾਂ ਅੱਜ (ਮੰਗਲਵਾਰ) ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ।  12 ਵਜੇ ਤੱਕ 22 ਫੀਸਦੀ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ।


ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ ਉੱਤੇ ਹਿੰਸਾ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। 



ਦੱਸ ਦਈਏ ਕਿ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53) ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਿੱਚ ਤਾਇਨਾਤ ਸੀ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਵੀ ਬਰਨਾਲਾ ਦੇ ਹਸਪਤਾਲ ਪੁੱਜੇ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਾਂਸਟੇਬਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਅੱਜ ਸਵੇਰੇ ਪੰਚਾਇਤੀ ਚੋਣ ਡਿਊਟੀ ਦੌਰਾਨ ਕਾਂਸਟੇਬਲ ਲੱਖਾ ਸਿੰਘ ਦੀ ਤਬੀਅਤ ਵਿਗੜ ਗਈ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਇਸ ਮੌਕੇ ਮ੍ਰਿਤਕ ਦੇ ਪੁੱਤ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡ ਢਿੱਲਵਾਂ ਦੇ ਪੋਲਿੰਗ ਬੂਥ ’ਤੇ ਡਿਊਟੀ ਦੌਰਾਨ ਉਸ ਦੇ ਪਿਤਾ ਲੱਖਾ ਸਿੰਘ ਦੀ ਸਿਹਤ ਵਿਗੜ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।



ਜ਼ਿਕਰ ਕਰ ਦਈਏ ਕਿ ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।