Punjab News: ਧਰਮਪ੍ਰੀਤ ਸਿੰਘ ਉਰਫ਼ ਮੁੱਖ ਮੰਤਰੀ ਧਮਕ ਬੇਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਫੇਮਸ ਹੈ। ਹਾਲ ਦੇ ਵਿੱਚ ਮੁੱਖ ਮੰਤਰੀ ਧਮਕ ਬੇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ ਜਿਸ ਵਿੱਚ ਉਸਦੀ ਪੁਲਿਸ ਕਰਮੀਆਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਸੀ। ਹੁਣ ਇਸ ਮਾਮਲੇ ਦੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਦੇ ਚੱਲਦੇ ਦੋ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ : ਜੇਕਰ ਭਾਰਤ ਤੇ ਪਾਕਿਸਤਾਨ ਦੇ ਸਾਰੇ ਪਰਮਾਣੂ ਹਥਿਆਰ ਇਕੱਠੇ ਬਲਾ*ਸਟ ਹੋ ਜਾਣ ਤਾਂ ਕਿੰਨੀ ਹੋਵੇਗੀ ਤਬਾਹੀ?
ਧਰਮਪ੍ਰੀਤ ਸਿੰਘ ਉਰਫ਼ ਮੁੱਖ ਮੰਤਰੀ ਧਮਕ ਬੇਸ 'ਤੇ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਬੇਰਹਿਮੀ ਨਾਲ ਕੁੱਟੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਪੁਲਿਸ ਵਾਲੇ 'ਮੁੱਖ ਮੰਤਰੀ' ਨੂੰ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਡੀ ਕਾਰਵਾਈ ਕਰਦੇ ਹੋਏ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ 'ਤੇ ਸਵਾਲ ਉੱਠ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਘਟਨਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੀਨੇਵਾਲ ਦੀ ਹੈ। ਦਰਅਸਲ ਪਿੰਡ ਦੀ ਔਰਤ ਨੇ ਮੁੱਖ ਮੰਤਰੀ ਧਮਕ ਬੇਸ ਦੇ ਖਿਲਾਫ ਛੇੜਛਾੜ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਗਸ਼ਤ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਗੁਰਬੇਜ ਸਿੰਘ ਅਤੇ ਏ.ਐਸ.ਆਈ. ਸੁਖਵਿੰਦਰ ਸਿੰਘ ਮਾਮਲੇ ਦੀ ਜਾਂਚ ਲਈ ਪਿੰਡ ਦੀਨੇਵਾਲ ਪੁੱਜੇ।
ਦੋਸ਼ ਹੈ ਕਿ 'ਮੁੱਖ ਮੰਤਰੀ' ਨੇ ਪੁਲਿਸ ਪਾਰਟੀ ਨਾਲ ਗਲਤ ਭਾਸ਼ਾ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਲਾਠੀਆਂ ਨਾਲ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਦੀ ਵੀਡੀਓ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਆਪਣੇ ਫ਼ੋਨ 'ਤੇ ਰਿਕਾਰਡ ਕਰ ਲਈ ਅਤੇ ਵਾਇਰਲ ਕਰ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।