Punjab News: ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਚੌਕੀ ਦੇ ਅੰਦਰ ਕਰਦਾ ਸੀ ਇਹ ਕਾਰਾ...ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ ਨੇ ਲਿਆ ਵੱਡਾ ਐਕਸ਼ਨ
Punjab News: ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ ਵਰਦੀ ਵਿੱਚ ਕਥਿਤ ਤੌਰ ਉੱਤੇ ਚਿੱਟਾ ਲੈ ਰਿਹਾ ਹੈ ਅਤੇ ਸਿਲਵਰ ਪੇਪਰ ਵਿੱਚ ਰੱਖ ਕੇ ਸੇਵਨ ਕਰ ਰਿਹਾ ਹੈ ।
Punjab Police News: ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵੱਖਰੇ-ਵੱਖਰੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਕਰਕੇ ਪੰਜਾਬ ਵਿੱਚ ਚਿੱਟੇ ਦੀ ਰੋਕਥਾਮ ਲਈ ਜਿੱਥੇ ਪੰਜਾਬ ਪੁਲਿਸ ਵੱਲੋਂ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਖੁਦ ਪੰਜਾਬ ਪੁਲਿਸ ਦੇ ਜਵਾਨ ਹੀ ਇਸ ਦੀ ਲਪੇਟ ਵਿੱਚ ਆਉਂਦੇ ਹੋਏ ਨਜ਼ਰ ਆ ਰਹੇ ਹਨ। ਜੀ ਹਾਂ ਸੋਸ਼ਲ ਮੀਡੀਆ ਉੱਤੇ ਇੱਕ ਪੁਲਿਸ ਮੁਲਾਜ਼ਮ ਦਾ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਚਿੱਟੇ ਦਾ ਸੇਵਨ ਕਰਦਾ ਹੋਇਆ ਨਜ਼ਰ ਆ ਰਿਹਾ ਹੈ।
ਹੋਰ ਪੜ੍ਹੋ : CM ਮਾਨ ਨੇ LIVE ਹੋ ਕੇ ਵਪਾਰੀਆਂ ਲਈ ਕਰ ਦਿੱਤਾ ਵੱਡਾ ਐਲਾਨ, ਕਿਹਾ- ਜਿਵੇਂ ਕਹੋਗੇ ਉਵੇਂ ਹੀ ਕਰਾਂਗੇ
ਚੌਕੀ ਅੰਦਰ ਕਰ ਰਿਹਾ ਸੀ ਇਹ ਕੰਮ
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ ਵਰਦੀ ਵਿੱਚ ਕਥਿਤ ਤੌਰ ਉੱਤੇ ਚਿੱਟਾ ਲੈ ਰਿਹਾ ਹੈ ਅਤੇ ਸਿਲਵਰ ਪੇਪਰ ਵਿੱਚ ਰੱਖ ਕੇ ਸੇਵਨ ਕਰ ਰਿਹਾ ਹੈ । ਦੱਸਿਆ ਜਾ ਰਿਹਾ ਹੈ ਇਹ ਮੁਲਾਜ਼ਮ ਚੌਕੀ ਦੇ ਅੰਦਰ ਹੀ ਇਹ ਕੰਮ ਕਰਦਾ ਹੋਇਆ ਨਜ਼ਰ ਆ ਰਿਹਾ ਹੈ।
ਇਹ ਵੀਡੀਓ ਨਵਾਂ ਹੈ ਜਾਂ ਫਿਰ ਪੁਰਾਣਾ ਅਜੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਕਤ ਮੁਲਾਜ਼ਮ ਨੂੰ ਸਸਪੈਂਡ ਕਰ ਕੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।
ਪਰ ਹੁਣ ਇਹ ਸਵਾਲ ਖੜ੍ਹੇ ਹੁੰਦੇ ਹਨ ਜਦੋਂ ਪੰਜਾਬ ਪੁਲਿਸ ਦੇ ਜਵਾਨ ਅਜਿਹੇ ਕੰਮ ਕਰਨਗੇ ਤਾਂ ਪੰਜਾਬ ਵਿੱਚੋਂ ਨਸ਼ਾ ਕਿਵੇਂ ਖਤਮ ਹੋਵੇਗਾ। ਕਿਵੇਂ ਪੰਜਾਬ ਦੁਬਾਰਾ ਤੋਂ ਰੰਗਲਾ ਪੰਜਾਬ ਬਣ ਪਾਵੇਗਾ?
ਹੋਰ ਪੜ੍ਹੋ : Rahul Gandhi: ਰਾਹੁਲ ਗਾਂਧੀ ਦਾ ਵੱਖਰਾ ਅੰਦਾਜ਼ ਆਇਆ ਨਜ਼ਰ, ਮਜ਼ਦੂਰਾਂ ਦੇ ਨਾਲ ਮਿਲਕੇ ਖੇਤਾਂ ‘ਚ ਲਾਇਆ ਝੋਨਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।