ਸ੍ਰੀ ਆਨੰਦਪੁਰ ਸਾਹਿਬ: ਵਿਰਾਸਤ-ਏ-ਖਾਲਸਾ 25 ਤੋਂ ਲੈ ਕੇ 31 ਜਨਵਰੀ 2019 ਤੱਕ ਛਿਮਾਹੀ ਰੱਖ-ਰਖਾਅ ਕਾਰਨ ਸੈਲਾਨੀਆਂ ਲਈ ਬੰਦ ਰਹੇਗਾ। ਜਦੋਂਕਿ ਪਹਿਲੀ ਫਰਵਰੀ ਤੋਂ ਵਿਰਾਸਤ-ਏ-ਖਾਲਸਾ ਸੈਲਾਨੀਆਂ ਲਈ ਆਮ ਵਾਂਗ ਹੀ ਖੁੱਲ੍ਹੇਗਾ। ਬੁਲਾਰੇ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਛਿਮਾਹੀ ਰੱਖ-ਰਖਾਅ ਲਈ ਵਿਰਾਸਤ-ਏ-ਖਾਲਸਾ ਬੰਦ ਰੱਖ ਕੇ ਸਾਰੀ ਮੁਰੰਮਤ ਕਰਨ ਲਈ ਲਈ ਕਿਹਾ ਗਿਆ ਹੈ ਜੋ ਆਮ ਦਿਨਾਂ ਵਿੱਚ ਸੰਭਵ ਨਹੀਂ ਹੁੰਦੀ। ਇਸ ਲਈ ਦੇਸ਼-ਵਿਦੇਸ਼ ਤੋਂ ਆਪਣਾ ਪ੍ਰੋਗਰਾਮ ਬਣਾ ਕੇ ਆਉਣ ਵਾਲੇ ਸੈਲਾਨੀਆਂ ਨੂੰ ਅਗਾਊਂ ਸੂਚਨਾ ਦੇਣ ਦੇ ਮਕਸਦ ਨਾਲ ਇਹ ਦੱਸਿਆ ਜਾ ਰਿਹਾ ਹੈ ਕਿ ਉਹ ਸਾਰੇ ਪਹਿਲੀ ਫਰਵਰੀ 2019 ਅਨੁਸਾਰ ਹੀ ਆਪਣਾ ਪ੍ਰੋਗਰਾਮ ਬਣਾਉਣ।