Panja Sahib Saka 100th anniversary: ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਰੱਦ, ਸ਼੍ਰੋਮਣੀ ਕਮੇਟੀ ਵੱਲੋਂ ਪਾਕਿ, ਭਾਰਤ ਤੇ ਪੰਜਾਬ ਸਰਕਾਰ ਦੀ ਸਾਜਿਸ਼ ਕਰਾਰ
Panja Sahib Saka 100th anniversary: ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ੁੱਕਰਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ।
Panja Sahib Saka 100th anniversary: ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼ੁੱਕਰਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 117 ਸ਼ਰਧਾਲੂ ਪਾਕਿਸਤਾਨ ਗਏ ਹਨ। ਪਾਕਿਸਤਾਨ ਅੰਬੈਸੀ ਨੇ 40 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ।
ਦੱਸ ਦਈਏ ਕਿ ਪੰਜਾ ਸਾਹਿਬ ਸਾਕਾ ਦੀ 100ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਪੰਜਾ ਸਾਹਿਬ ਗੁਰਦੁਆਰਾ ਤੇ ਰੇਲਵੇ ਸਟੇਸ਼ਨ ’ਤੇ ਕੀਰਤਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਵੇਗੀ। ਪਾਕਿਸਤਾਨ ਸਰਕਾਰ ਵੱਲੋਂ 117 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਹਨ। ਇਹ ਸ਼ਰਧਾਲੂ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀ ਅਗਵਾਈ ਹੇਠ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਏ।
ਪਾਕਿਸਤਾਨ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ 6 ਦਿਨ ਦਾ ਵੀਜ਼ਾ ਦਿੱਤਾ ਗਿਆ ਹੈ। ਇਹ ਜੱਥਾ 2 ਨਵੰਬਰ ਨੂੰ ਵਾਪਸ ਆਵੇਗਾ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼ਨੀਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ।
ਉਧਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਹੈ ਕਿ ਪਾਕਿਸਤਾਨ, ਭਾਰਤ ਤੇ ਪੰਜਾਬ ਸਰਕਾਰ ਨੇ ਸਾਜਿਸ਼ ਕਰਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਦੇ ਵੀਜ਼ੇ ਰੱਦ ਕੀਤੇ ਹਨ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਸਿੱਖ ਪੰਜਾ ਸਾਹਿਬ ਜਾ ਕੇ ਗੁਰੂ ਸਾਹਿਬਾਨ ਦਾ ਸਹੀ ਢੰਗ ਨਾਲ ਸਿਮਰਨ ਨਾ ਕਰ ਸਕਣ।
ਉਨ੍ਹਾਂ ਦੱਸਿਆ ਕਿ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਿੱਚ ਤਿੰਨ ਦਾ ਇੱਕ ਜਥਾ ਹੈ, ਜੋ ਇਕੱਠੇ ਹੋ ਕੇ ਗੁਰੂ ਸਾਹਿਬਾਨ ਦਾ ਸਿਮਰਨ ਕਰਦੇ ਹਨ, ਪਰ ਸਾਰੇ ਜਥਿਆਂ ਵਿੱਚੋਂ ਇੱਕ-ਇੱਕ ਦਾ ਵੀਜ਼ਾ ਕੱਟ ਦਿੱਤਾ ਗਿਆ ਹੈ ਪਰ ਸਿੱਖ ਇਸ ਤੋਂ ਨਹੀਂ ਡਰਨਗੇ ਤੇ ਘੱਟ ਵੀਜ਼ੇ ਲੈ ਕੇ ਵੀ ਗੁਰੂ ਸਿਮਰਨ ਕਰਨਗੇ।
Punjab Breaking News LIVE: ਪੰਜਾਬ ਪਹੁੰਚੀ ਹਥਿਆਰਾਂ ਦੀ ਖੇਪ, ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਸਾਹਮਣੇ ਖੜ੍ਹਾ ਕੀਤਾ ਸੰਕਟ, ਰਾਮ ਰਹੀਮ ਦੀ ਪੈਰੋਲ 'ਤੇ ਬੁਰੀ ਤਰ੍ਹਾਂ ਘਿਰੀ ਹਰਿਆਣਾ ਸਰਕਾਰ, ਫ਼ਰਜ਼ੀ ਪੁਲਿਸ ਮੁਕਾਬਲਾ ਕਰਨ ਵਾਲੇ ਸੇਵਾਮੁਕਤ ਪੁਲਿਸ ਅਫਸਰ ਦੋਸ਼ੀ ਕਰਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :